ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਅਰਦਾਸ ਤੇ ਵੰਡੇ ਗਏ ਲੱਡੂ

By  Shanker Badra July 9th 2020 05:21 PM

ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਅਰਦਾਸ ਤੇ ਵੰਡੇ ਗਏ ਲੱਡੂ:ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ 58 ਸਾਲਾਂ ਦੇ ਹੋ ਗਏ ਹਨ। ਉਹਨਾਂ ਨੇ ਅੱਜ 59ਵੇਂ ਸਾਲ ਵਿੱਚ ਪੈਰ ਧਰ ਲਿਆ ਹੈ। ਉਹਨਾਂ ਦੇ ਜਨਮ ਦਿਨ ‘ਤੇ ਸੋਸ਼ਲ ਮੀਡੀਆ ‘ਤੇ ਬੁੱਧਵਾਰ ਰਾਤ ਤੋਂ ਹੀ ਉਨ੍ਹਾਂ ਦੇ ਹਮਾਇਤੀ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ।

Sukhbir Singh Badal birthday SAD workers offered prayers and distributed laddu at Takht Sri Kesgarh Sahib ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਅਰਦਾਸ ਤੇ ਵੰਡੇ ਗਏ ਲੱਡੂ

ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਗਈ ਹੈ ਅਤੇ ਉਸ ਉਪਰੰਤ ਲੱਡੂ ਵੰਡੇ ਗਏ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਪਾਰਟੀ ਪ੍ਰਧਾਨ ਦੇ ਜਨਮ ਦਿਨ ਨੂੰ ਬਹੁਤ ਉਤਸ਼ਾਹ ਦਿਖਾਈ ਦੇ ਰਿਹਾ ਹੈ।

ਇਸ ਦੌਰਾਨ ਰਾਏਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਜਨਮ ਦਿਨ ਯੂਥ ਅਕਾਲੀ ਦਲ ਦੇ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਬੂਟੇ ਲਗਾ ਕੇ ਅਤੇ ਲੋੜਵੰਦਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਜਨਮ ਦਿਨ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਅਤੇ ਜ਼ਿਲ੍ਹੇ ਦੇ ਅਬਜ਼ਰਵਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਮਨਾਇਆ ਗਿਆ ਹੈ।

Sukhbir Singh Badal birthday SAD workers offered prayers and distributed laddu at Takht Sri Kesgarh Sahib ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਅਰਦਾਸ ਤੇ ਵੰਡੇ ਗਏ ਲੱਡੂ

ਦੱਸ ਦੇਈਏ ਕਿ ਜਨਮ 9 ਜੁਲਾਈ 1962 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਅਤੇ ਬੀਬੀ ਸੁਰਿੰਦਰ ਕੌਰ ਬਾਦਲ ਦੇ ਘਰ ਹੋਇਆ ਸੀ। ਸੁਖਬੀਰ ਸਿੰਘ ਬਾਦਲ ਲਾਰੈਂਸ ਸਕੂਲ ਸਨਾਵਰ 'ਚ ਪੜ੍ਹੇ ਅਤੇ ਉਨ੍ਹਾਂ ਐੱਮ.ਏ. ਇਕਨਾਮਿਕਸ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਕੀਤੀ। ਇਸ ਪਿੱਛੋਂ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਲਾਸ ਏਂਜਲਸ ਤੋਂ ਐੱਮ.ਬੀ.ਏ. ਦੀ ਪੜ੍ਹਾਈ ਮੁਕੰਮਲ ਕੀਤੀ।

Sukhbir Singh Badal birthday SAD workers offered prayers and distributed laddu at Takht Sri Kesgarh Sahib ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਅਰਦਾਸ ਤੇ ਵੰਡੇ ਗਏ ਲੱਡੂ

ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੂੰ ਸਿਆਸਤ ਉਨ੍ਹਾਂ ਵਿਰਸੇ 'ਚ ਮਿਲੀ ਹੈ, ਜਿਸ ਨੂੰ ਉਹ ਅੱਗੇ ਲੈ ਕੇ ਵਧ ਰਹੇ ਹਨ। ਇੰਨ੍ਹਾ ਹੀ ਨਹੀਂ ਸਭ ਤੋਂ ਛੋਟੀ ਉਮਰ ‘ਚ ਸ਼੍ਰੋ੍ਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਦਾ ਸੁਭਾਗ ਵੀ ਸੁਖਬੀਰ ਬਾਦਲ ਨੂੰ ਹੀ ਪ੍ਰਾਪਤ ਹੋਇਆ ਹੈ। ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਮੌਜੂਦਾ ਸੰਸਦ ਮੈਂਬਰ ਹਨ।

-PTCNews

Related Post