ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਢੁਕਵੀਂ ਕਾਰਵਾਈ ਕੀਤੀ ਜਾਵੇ: ਸੁਖਬੀਰ ਸਿੰਘ ਬਾਦਲ

By  Shanker Badra June 18th 2020 09:42 AM

ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਢੁਕਵੀਂ ਕਾਰਵਾਈ ਕੀਤੀ ਜਾਵੇ: ਸੁਖਬੀਰ ਸਿੰਘ ਬਾਦਲ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ ਦੀ ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਦੇਸ਼ ਨੂੰ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਚੀਨ ਦੀ ਘੁਸਪੈਠ ਖਿਲਾਫ ਭਾਰਤੀ ਖੇਤਰ ਦੀ ਰੱਖਿਆ ਕਰਨ ਵੇਲੇ ਇਸਦੇ ਸੈਨਿਕਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਣੀ ਚਾਹੀਦੀ।

ਚੀਨ ਵੱਲੋਂ ਲੱਦਾਖ ਵਿਚ ਗਲਵਾਨ ਘਾਟੀ 'ਤੇ ਆਪਣਾ ਹੱਕ ਜਤਾਉਣ ਦੇ ਯਤਨਾਂ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦੇਸ਼ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੀਨੀ ਦਾ ਦੁਬਾਰਾ ਭਾਰਤ-ਚੀਨ ਸਰਹੱਦ 'ਤੇ ਮੌਜੂਦਾ ਸਥਿਤੀ ਨੂੰ ਤਬਦੀਲ ਕਰਨ ਦੀ ਜੁਰੱਅਤ ਨਾ ਕਰਨ। ਉਹਨਾਂ ਕਿਹਾ ਕਿ ਦੇਸ਼ ਨੂੰ ਚੀਨ ਨੂੰ ਇਕ ਸਖ਼ਤ ਸੰਦੇਸ਼ ਦੇਣਾ ਚਾਹੀਦਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਠੋਕਵੀਂ ਜਵਾਬੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਸਪਸ਼ਟ ਦੱਸ ਦੇਣਾਚਾਹੀਦਾ ਹੈ ਕਿ ਕਿਸੇ ਵੀ ਤਰੀਕੇ ਭਾਰਤ ਆਪਣੀ ਇਕ ਇੰਚ ਵੀ ਥਾਂ ਨਹੀਂ ਦੇਵੇਗਾ ਤੇ ਇਹ ਆਪਣੀ ਪ੍ਰਭੂਸੱਤਾ ਦੀ ਰਾਖੀ ਲਈ ਸਰਵਉਚ ਬਲਿਦਾਨ ਦੇਣ ਵਾਸਤੇ ਵੀ ਹਮੇਸ਼ਾ ਤਿਆਰ ਹੈ।

Sukhbir Singh Badal calls for appropriate action to defend country’s sovereignty ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਢੁਕਵੀਂ ਕਾਰਵਾਈ ਕੀਤੀ ਜਾਵੇ : ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਦੇ ਪ੍ਰਧਾਨ ਨੇ ਹਥਿਆਰਬੰਦ ਫੌਜ ਨਾਲ ਇਕਜੁੱਟਤਾ ਪ੍ਰਗਟ ਕਰਦਆਿਂ ਕਿਹਾ ਕਿ ਜਦੋਂ ਵੀ ਮੁਸ਼ਕਿਲ ਹਾਲਾਤ ਬਣੇ ਸਾਡੇ ਸੈਨਿਕਾਂ ਨੇ ਮਿਸਾਲੀ ਬਹਾਦਰੀ ਵਿਖਾਈ ਹੈ ਤੇ ਇਹ ਯਕੀਨੀ ਬਦਾਇਆ ਹੈ ਕਿ ਦੁਸ਼ਮਣ ਦੇ ਟੀਚੇ ਕਦੇ ਵੀ ਪੂਰੇ ਨਾ ਹੋਣ।  ਉਹਨਾਂ ਕਿਹਾ ਕਿ ਦੇਸ਼ ਹਮੇਸ਼ਾ ਆਪਣੇ ਸੈਨਿਕਾਂ ਦੀ ਸ਼ਹਾਦਤ ਯਾਦ ਰੱਖੇਗਾ ਤੇ ਕਿਸੇ ਵੀ ਬਾਹਰੀ ਹਮਲੇ ਖਿਲਾਫ ਉਹਨਾਂ ਦੇ ਮੋਢੇ ਨਾਲ ਮੋਖਾ ਲਾ ਕੇ ਖੜ•ਾ ਹੋਵੇਗਾ।

ਸ੍ਰ ਸੁਖਬੀਰ ਸਿੰਘ ਬਾਦਲ ਨੇ ਲੱਦਾਖ ਵਿਚ ਗਲਵਾਨ ਘਾਟੀ ਵਿਚ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਏ 20 ਸੈਨਿਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਇਹਨਾਂ ਬਹਾਦਰਾਂ ਵਿਚੋਂ ਚਾਰ ਨਾਇਬ ਸੂਬੇਦਾਰ ਮਨਦੀਪ ਸਿੰਘ ਤੇ ਸਤਨਾਮ ਸਿੰਘ ਅਤੇ ਸਿਪਾਹੀ ਗੁਰਬਿੰਦਰ ਸਿੰਘ ਤੇ ਗੁਰਤੇਜ ਸਿੰਘ ਪੰਜਾਬ ਨਾਲ ਸਬੰਧਤ ਸਨ। ਉਹਨਾਂ ਨੇ ਦੁਖੀ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਇਹਨਾਂ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਸਹਿਣ ਤੇ ਭਾਣਾ ਮੰਨਣ ਦਾ ਬਲ ਬਖਸ਼ੇ।

-PTCNews

Related Post