ਸੁਖਬੀਰ ਸਿੰਘ ਬਾਦਲ ਵੱਲੋਂ ਹਰਸੁਰਿੰਦਰ ਸਿੰਘ ਗਿੱਲ ਦੇ ਦਿਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

By  Shanker Badra March 23rd 2020 06:42 PM

ਸੁਖਬੀਰ ਸਿੰਘ ਬਾਦਲ ਵੱਲੋਂ ਹਰਸੁਰਿੰਦਰ ਸਿੰਘ ਗਿੱਲ ਦੇ ਦਿਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਜਗਰਾਓਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸਰਦਾਰ ਹਰਸੁਰਿੰਦਰ ਸਿੰਘ ਗਿੱਲ ਦੇ ਦਿਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੁਨੇਹੇ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ  ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਨੂੰ ਕੌਮ ਦਾ ਇੱਕ ਨਿਰਸੁਆਰਥ ਸਿਪਾਹੀ ਕਰਾਰ ਦਿੰਦਿਆ ਕਿਹਾ ਕਿ ਉਹ ਆਪਣੀ ਸਖ਼ਤ ਮਿਹਨਤ ਅਤੇ ਸਮਰਪਣ ਦੀ ਭਾਵਨਾ ਕਰਕੇ ਜਾਣੇ ਜਾਂਦੇ ਸਨ। ਉਹਨਾਂ ਕਿਹਾ ਕਿ ਸਰਦਾਰ ਹਰਸੁਰਿੰਦਰ ਸਿੰਘ ਗਿੱਲ ਦੀ ਮੌਤ ਨਾਲ ਪਏ ਖੱਪੇ ਨੂੰ ਭਰਨਾ ਬਹੁਤ ਹੀ ਮੁਸ਼ਕਿਲ ਹੋਵੇਗਾ।

ਸਰਦਾਰ ਬਾਦਲ ਨੇ ਸਰਦਾਰ ਗਿੱਲ ਦੇ ਦਿਹਾਂਤ ਉੱਤੇ ਦੁਖੀ ਪਰਿਵਾਰ, ਸਮੁੱਚੇ ਐਸਜੀਪੀਸੀ ਪਰਿਵਾਰ ਅਤੇ ਸਿੱਖ ਭਾਈਚਾਰੇ ਨਾਲ ਆਪਣੀ ਹਮਦਰਦੀ ਸਾਂਝੀ ਕੀਤੀ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

-PTCNews

Related Post