ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਵੱਲੋਂ ਆਏ ਸੱਦੇ ਨੂੰ ਕੀਤਾ ਸਵੀਕਾਰ

By  Riya Bawa September 9th 2021 05:47 PM -- Updated: September 9th 2021 06:07 PM

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਪ੍ਰੈੱਸ ਕਾਨਫਰੰਸ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਵੱਲੋਂ ਆਏ ਸੱਦੇ ਨੂੰ ਸਵੀਕਾਰ ਕਰ ਲਿਆ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਕਿਸਾਨ ਮੋਰਚਾ ਵੱਲੋਂ ਬੁਲਾਈ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਚਾਰ ਸੀਨੀਅਰ ਆਗੂਆਂ ਨੂੰ ਨਿਯੁਕਤ ਕੀਤਾ ਹੈ। ਉਸ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਿਲ ਹੋਣਗੇ। ਕੱਲ੍ਹ ਕਿਸਾਨਾਂ ਵੱਲੋਂ ਆਯੋਜਿਤ ਇਸ ਮੀਟਿੰਗ ਵਿਚ ਚਾਰ ਸੀਨੀਅਰ ਆਗੂ ਸ਼ਾਮਿਲ ਹੋਣਗੇ।

-PTC News

Related Post