ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ 'ਚੋਂ ਮਿਲੀ ਛੁੱਟੀ, ਹੁਣ ਘਰ 'ਚ ਰਹਿਣਗੇ ਇਕਾਂਤਵਾਸ 

By  Shanker Badra March 25th 2021 09:48 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੁੱਧਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਫਿਲਹਾਲ ਉਹ ਆਪਣੇ ਦਿੱਲੀ ਸਥਿਤ ਘਰ ਵਿਚ ਹੀ ਏਕਾਂਤਵਾਸ ਵਿਚ ਰਹਿਣਗੇ। ਦੱਸਿਆ ਜਾ ਰਿਹਾ ਹੀ ਕਿ ਉਹ 7 ਦਿਨ ਤੋਂ ਹਸਪਤਾਲ ਵਿੱਚ ਭਰਤੀ ਸੀ।

Sukhbir Singh Badal discharged from Medanta Hospital after tested positive for COVID-19 ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ 'ਚੋਂ ਮਿਲੀ ਛੁੱਟੀ, ਹੁਣ ਘਰ 'ਚ ਰਹਿਣਗੇ ਇਕਾਂਤਵਾਸ

ਇਸ ਸਮੇਂ ਸਿਹਤ ਨਾਲ ਸਬੰਧਤ ਕੋਈ ਸਮੱਸਿਆ ਨਾ ਹੋਣ ਕਾਰਨ ਉਸਨੂੰ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ 16 ਮਾਰਚ ਨੂੰ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਪਿੱਛੋਂ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਸੁਖਬੀਰ ਸਿੰਘ ਬਾਦਲ ਹੁਣ ਸਿਹਤ ਵਿਚ ਕਾਫੀ ਵਧੀਆ ਮਹਿਸੂਸ ਕਰ ਰਹੇ ਹਨ।

Sukhbir Singh Badal discharged from Medanta Hospital after tested positive for COVID-19 ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ 'ਚੋਂ ਮਿਲੀ ਛੁੱਟੀ, ਹੁਣ ਘਰ 'ਚ ਰਹਿਣਗੇ ਇਕਾਂਤਵਾਸ

ਸੁਖਬੀਰ ਸਿੰਘ ਬਾਦਲ ਤੋਂ ਬਾਅਦ ਉਨ੍ਹਾਂ ਦੀ ਰਿਹਾਇਸ਼ 'ਤੇਤਾਇਨਾਤ 3 ਮੁਲਾਜਮਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੀ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ 'ਤੇ ਏਕਾਂਤਵਾਸ ਵਿਚ ਹਨ। ਉਨ੍ਹਾਂ ਨੇ ਹਫਤੇ ਵਿਚ 2 ਵਾਰ ਕੋਰੋਨਾ ਟੈਸਟ ਕਰਵਾਇਆ ਜੋ ਕਿ ਦੋਵੇਂ ਵਾਰ ਨੈਗੇਟਿਵ ਆਇਆ ਹੈ।

Sukhbir Singh Badal discharged from Medanta Hospital after tested positive for COVID-19 ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ 'ਚੋਂ ਮਿਲੀ ਛੁੱਟੀ, ਹੁਣ ਘਰ 'ਚ ਰਹਿਣਗੇ ਇਕਾਂਤਵਾਸ

ਦੱਸਣਯੋਗ ਹੈ ਕਿ ਬੀਤੇ ਦਿਨ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਟਵੀਟ ਕਰਕੇ ਖ਼ੁਦ ਦੇ ਕੋਰੋਨਾ ਪੀੜਤ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ ਅਤੇ ਆਪਣੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ ਵੀ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ। ਸੁਖਬੀਰ ਬਾਦਲ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ।

-PTCNews

Related Post