ਸੁਖਬੀਰ ਸਿੰਘ ਬਾਦਲ ਨੇ ਅਮਿਤ ਰਤਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ 'ਚੋਂ ਕੱਢਿਆ

By  Shanker Badra June 18th 2020 03:34 PM

ਸੁਖਬੀਰ ਸਿੰਘ ਬਾਦਲ ਨੇ ਅਮਿਤ ਰਤਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ 'ਚੋਂ ਕੱਢਿਆ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਦੇ ਆਗੂ ਅਮਿਤ ਰਤਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ ਹੈ। ਇਹ ਕਾਰਵਾਈ ਉਹਨਾਂ ਖਿਲਾਫ ਪਾਰਟੀ ਵਰਕਰਾਂ ਨਾਲ ਠੱਗੀ ਮਾਰਨ ਦੇ ਗੰਭੀਰ ਦੋਸ਼ ਲੱਗਣ ਮਗਰੋਂ ਕੀਤੀ ਗਈ ਹੈ।

ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ  ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੁਝ ਵਿਅਕਤੀਆਂ ਨੇ ਇਹ ਸ਼ਿਕਾਇਤਾਂ ਦਿੱਤੀਆਂ ਸਨ ਕਿ ਸ੍ਰੀ ਅਮਿਤ ਰਤਨ ਨੇ ਬਿਜ਼ਨਸ ਦੇ ਮੌਕੇ ਦੇਣ ਦੇ ਨਾਂ 'ਤੇ ਉਹਨਾਂ ਨਾਲ ਠੱਗੀ ਮਾਰੀ ਹੈ।

Sukhbir Singh Badal expels Amit Ratan from the party's original membership ਸੁਖਬੀਰ ਸਿੰਘ ਬਾਦਲ ਨੇ ਅਮਿਤ ਰਤਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ 'ਚੋਂ ਕੱਢਿਆ

ਇਹ ਸ਼ਿਕਾਇਤਾਂ ਮਿਲਣ ਮਗਰੋਂ ਪਾਰਟੀ ਪ੍ਰਧਾਨ ਨੇ ਇਕ ਤੱਥ ਖੋਜੂ ਕਮੇਟੀ ਦਾ ਗਠਨ ਕੀਤਾ, ਜਿਸ ਵਿਚ ਸਾਬਕਾ ਮੰਤਰੀ ਸ੍ਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਸ੍ਰੀ ਜੀਤ ਮਹਿੰਦਰ ਸਿੰਘ ਸਿੱਧੂ ਤੇ ਸ੍ਰੀ ਸਰੂਪ ਚੰਦ ਸਿੰਗਲਾ ਸ਼ਾਮਲ ਸਨ। ਇਸ ਕਮੇਟੀ ਨੇ ਵਿਸਥਾਰਿਤ ਜਾਂਚ ਕੀਤੀ ਤੇ ਪਾਰਟੀ ਪ੍ਰਧਾਨ ਨੂੰ ਆਪਣੀ ਰਿਪੋਰਟ ਸੌਂਪੀ।

ਜਿਸ ਵਿਚ ਪਾਇਆ ਗਿਆ ਕਿ ਸ੍ਰੀ ਅਮਿਤ ਰਤਨ ਖਿਲਾਫ ਲੱਗੇ ਦੋਸ਼ ਸਹੀ ਹਨ ਤੇ ਕਮੇਟੀ ਨੇ ਰਤਨ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ। ਅਮਿਤ ਰਤਨ ਦੀਆਂ ਅਜਿਹੀ ਗੈਰ ਕਾਨੂੰਨੀ ਤੇ ਅਨੈਤਿਕ ਗਤੀਵਿਧੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਪਾਰਟੀ ਪ੍ਰਘਾਨ ਨੇ ਉਹਨਾਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ।

-PTCNews

Related Post