ਸੁਖਬੀਰ ਬਾਦਲ ਨੇ ਮਹਾਰਾਣੀ ਪ੍ਰਨੀਤ ਕੌਰ 'ਤੇ ਬੋਲਿਆ ਵੱਡਾ ਹਮਲਾ , ਕਿਹਾ ਚੋਣਾਂ ਜਿੱਤਣ ਲਈ ਗੈਂਗਸਟਰਾਂ ਦੀ ਲਈ ਜਾ ਰਹੀ ਹੈ ਮਦਦ

By  Shanker Badra April 10th 2019 02:29 PM

ਸੁਖਬੀਰ ਬਾਦਲ ਨੇ ਮਹਾਰਾਣੀ ਪ੍ਰਨੀਤ ਕੌਰ 'ਤੇ ਬੋਲਿਆ ਵੱਡਾ ਹਮਲਾ , ਕਿਹਾ ਚੋਣਾਂ ਜਿੱਤਣ ਲਈ ਗੈਂਗਸਟਰਾਂ ਦੀ ਲਈ ਜਾ ਰਹੀ ਹੈ ਮਦਦ:ਪਟਿਆਲਾ : ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੇ ਸਨੌਰ, ਨਾਭਾ ਅਤੇ ਸ਼ੁਤਰਾਣਾ ਵਿਖੇ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਹੈ।ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪਹੁੰਚੇ ਸਨ।ਇਸ ਦੌਰਾਨ ਸਨੌਰ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਜਿਹੜੇ ਵਾਅਦੇ ਕੀਤੇ ਸਨ, ਉਹ ਪੂਰੇ ਕਰਕੇ ਦਿਖਾਏ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੈਪਟਨ ਵਾਂਗ ਖ਼ਜ਼ਾਨਾ ਖ਼ਾਲੀ ਹੋਣ ਦਾ ਬਹਾਨਾ ਨਹੀਂ ਬਣਾਇਆ।

Sukhbir Singh Badal halqa Patiala Three election rallies ਸੁਖਬੀਰ ਬਾਦਲ ਨੇ ਮਹਾਰਾਣੀ ਪ੍ਰਨੀਤ ਕੌਰ 'ਤੇ ਬੋਲਿਆ ਵੱਡਾ ਹਮਲਾ , ਕਿਹਾ ਚੋਣਾਂ ਜਿੱਤਣ ਲਈ ਗੈਂਗਸਟਰਾਂ ਦੀ ਲਈ ਜਾ ਰਹੀ ਹੈ ਮਦਦ

ਇਸ ਮੌਕੇ ਸੁਖਬੀਰ ਬਾਦਲ ਤੋਂ ਇਲਾਵਾ ਪਾਰਟੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ, ਸਨੌਰ ਹਲਕੇ ਦੇ ਐੱਮ.ਐੱਲ.ਏ ਹਰਿੰਦਰਪਾਲ ਸਿੰਘ ਚੰਦੂਮਾਜਰਾ, ਐੱਸ.ਜੀ.ਪੀ.ਸੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਸਮੇਰ ਸਿੰਘ ਲਾਛੜੂ ,ਪਟਿਆਲਾ ਸ਼ਹਿਰੀ ਅਕਾਲੀ ਜੱਥਾ ਦੇ ਪ੍ਰਧਾਨ ਹਰਪਾਲ ਜੁਨੇਜਾ ਵੀ ਮੌਜੂਦ ਸਨ।

Sukhbir Singh Badal halqa Patiala Three election rallies ਸੁਖਬੀਰ ਬਾਦਲ ਨੇ ਮਹਾਰਾਣੀ ਪ੍ਰਨੀਤ ਕੌਰ 'ਤੇ ਬੋਲਿਆ ਵੱਡਾ ਹਮਲਾ , ਕਿਹਾ ਚੋਣਾਂ ਜਿੱਤਣ ਲਈ ਗੈਂਗਸਟਰਾਂ ਦੀ ਲਈ ਜਾ ਰਹੀ ਹੈ ਮਦਦ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਅਤੇ ਖਾਸ ਕਰ ਕੇ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ 'ਤੇ ਵੱਡਾ ਹਮਲਾ ਬੋਲਿਆ ਹੈ ਅਤੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਵਲੋਂ ਚੋਣਾਂ ਜਿੱਤਣ ਦੇ ਲਈ ਗੈਂਗਸਟਰਾਂ ਦੀ ਮਦਦ ਲਈ ਜਾ ਰਹੀ ਹੈ।ਸੁਖਬੀਰ ਬਾਦਲ ਨੇ ਇੱਕ ਗੈਂਗਸਟਰ ਵਲੋਂ ਪ੍ਰੈਸ ਨੋਟ ਜਾਰੀ ਕਰਕੇ 10 ਹਜ਼ਾਰ ਸਾਥੀਆਂ ਨਾਲ ਮਹਾਰਾਣੀ ਦੇ ਚੋਣ ਪ੍ਰਚਾਰ ਕੀਤੇ ਜਾਣ 'ਤੇ ਚੁਟਕੀ ਲੈਂਦੇ ਕਿਹਾ ਕਿ ਗੈਂਗਸਟਰਾਂ ਨੇ ਖ਼ੁਦ ਹੀ ਸਾਫ ਕਰ ਦਿੱਤਾ ਹੈ ਕਿ ਉਹ ਮਹਾਰਾਣੀ ਦੀ ਮਦਦ ਕਰਨਗੇ।

Sukhbir Singh Badal halqa Patiala Three election rallies ਸੁਖਬੀਰ ਬਾਦਲ ਨੇ ਮਹਾਰਾਣੀ ਪ੍ਰਨੀਤ ਕੌਰ 'ਤੇ ਬੋਲਿਆ ਵੱਡਾ ਹਮਲਾ , ਕਿਹਾ ਚੋਣਾਂ ਜਿੱਤਣ ਲਈ ਗੈਂਗਸਟਰਾਂ ਦੀ ਲਈ ਜਾ ਰਹੀ ਹੈ ਮਦਦ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ SIT ਦੇ ਮੁੱਦੇ 'ਤੇ ਦਿਤੇ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਅਕਾਲੀ ਦਲ ਦੇ ਖ਼ਿਲਾਫ਼ ਵਰਤਣਾ ਚਾਹੁੰਦੇ ਹਨ।ਉਨ੍ਹਾਂ ਸਵਾਲ ਕੀਤਾ ਜਦ ਬਠਿੰਡਾ ਦਾ ਡੀਸੀ ਬਦਲਿਆ ਗਿਆ ਸੀ ਤਦ ਤਾਂ ਉਹ ਬੋਲੇ ਨਹੀਂ।ਜਲਿਆਂਵਾਲਾ ਬਾਗ਼ 'ਤੇ ਦਿੱਤੇ ਮੁੱਖ ਮੰਤਰੀ ਦੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਭਾਰਤ ਦੇ ਉਪ ਰਾਸ਼ਟਰਪਤੀ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਆ ਰਹੇ ਹਨ।

-PTCNews

Related Post