ਮੁੱਖ ਮੰਤਰੀ 'ਤੇ ਫਿਰ ਵਰ੍ਹੇ ਸੁਖਬੀਰ ਸਿੰਘ ਬਾਦਲ, ਇਸ ਵਾਰ ਕਿਵੇਂ ਵੋਟਾਂ ਹਾਸਿਲ ਕਰਨਗੇ ਕੈਪਟਨ ਸਾਬ੍ਹ

By  Jagroop Kaur January 10th 2021 05:52 PM

ਗੁਰੂਹਰਸਹਾਏ : ਪੰਜਾਬ 'ਚ ਫਰਵਰੀ ਮਹੀਨੇ 'ਚ ਨਗਰ ਕੌਂਸਲ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ।ਉੱਥੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਵੱਖ-ਵੱਖ ਸ਼ਹਿਰਾਂ ’ਚ ਦੌਰੇ ਕਰਕੇ ਪਾਰਟੀ ਦੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ| ਵਰਕਰਾਂ ਵਿੱਚ ਉਤਸ਼ਾਹ ਭਰਨ ਲਈ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਬੜੇ ਹੀ ਜੋਸ਼ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਤੇ ਨਗਰ ਕੌਂਸਲ ਦੀਆਂ ਚੋਣਾਂ ਨਜ਼ਦੀਕ ਹੋਣ ਕਰਕੇ ਗੁਰੂਹਰਸਹਾਏ ਸ਼ਹਿਰ ਦੇ ਸਭ ਤੋਂ ਪ੍ਰਸਿੱਧ ਧਾਰਮਿਕ ਸਥਾਨ ਸ੍ਰੀ ਪੋਥੀਮਾਲਾ ਸਾਹਿਬ ਵਿਖੇ ਪਹੁੰਚੇ। ਇਥੇ ਮੀਟਿੰਗ ਕਰਕੇ ਉਹਨਾਂ ਨਗਰ ਕੌਂਸਲ ਦੇ ਇਲੈਕਸ਼ਨਾਂ ਦੀ ਸ਼ੁਰੂਆਤ ਕੀਤੀ।ਹੋਰ ਪੜ੍ਹੋ : ਕਿਸਾਨੀ ਅੰਦੋਲਨ ਨੂੰ ਲੈਕੇ ਸੁਖਬੀਰ ਬਾਦਲ ਨੇ ਘੇਰੀ ਕੈਪਟਨ ਸਰਕਾਰ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲਾ ਇਲੈਕਸ਼ਨ ਤਾਂ ਰੱਬ ਦੀ ਸਹੁੰ ਖਾ ਕੇ ਲੜਿਆ ਸੀ ਹੁਣ ਕਿਸ ਦੀ ਸਹੁੰ ਖਾ ਕੇ ਇਲੈਕਸ਼ਨ ਲੜੋਗੇ ਕੈਪਟਨ ਸਾਬ੍ਹ। ਇੰਨਾ ਹੀ ਨਹੀਂ ਸੁਖਬੀਰ ਸਿੰਘ ਬਾਦਲ ਵੱਲੋਂ ਕੈਪਟਨ 'ਤੇ ਤੰਜ ਕਸਦਿਆਂ ਹੋਇਆ ਕਿਹਾ ਕਿ ਜਦ ਪੰਜਾਬ ਅੰਦਰ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਆਪਣੇ ਘਰੋਂ ਹੀ ਬਾਹਰ ਨਹੀ ਨਿਕਲਿਆ ਸੀ ਤੇ ਉਹ ਜਨਤਾ ਦੀ ਸਾਰ ਕਿਵੇਂ ਲੈ ਸਕਦਾ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਜਿੰਨੇ ਵੀ ਵਿਧਾਇਕ ਹਨ ਕੈਪਟਨ ਨੇ ਉਨ੍ਹਾਂ ਨੂੰ ਪੰਜਾਬ ਨੂੰ ਲੁੱਟਣ ਲਈ ਪੂਰੀ ਤਰ੍ਹਾਂ ਖੁੱਲ੍ਹ ਦਿੱਤੀ ਹੋਈ ਹੈ ਕਿ ਜਿਨ੍ਹਾਂ ਲੁੱਟ ਸਕਦੇ ਹੋ ਲੁੱਟ ਲਓ ਅਤੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਵਰ੍ਹਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਗੁਰੂਹਰਸਹਾਏ ਹਲਕੇ ਦੇ ਵਿਧਾਇਕ ਦੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਇੰਨੀ ਨਜ਼ਦੀਕੀ ਹੈ ਕਿ ਉਹ ਜੋ ਵੀ ਚਾਹੇ ਹਲਕੇ ਵਾਸਤੇ ਉਨ੍ਹਾਂ ਕੋਲੋਂ ਫੰਡ ਲਿਆ ਕੇ ਹਲਕੇ ਦੀ ਨੁਹਾਰ ਬਦਲ ਸਕਦਾ ਹੈ ਪਰ ਉਨ੍ਹਾਂ ਨੇ ਪਿਛਲੇ ਵੀਹ ਸਾਲਾਂ ਦੌਰਾਨ ਸ਼ਹਿਰ ਦੀ ਕੋਈ ਵੀ ਡਿਵੈਲਪਮੈਂਟ ਨਹੀ ਕਰਵਾਈ ਜੋ ਕਿ ਬਹੁਤ ਹੀ ਮੰਦਭਾਗੀ ਹੈ ਸ਼ਹਿਰ 'ਚ ਆਉਣ ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾਪੈਂਦਾ ਹੈ ਪਰ ਇਸ ਵੱਲ ਕੋਈ ਧਿਆਨ ਨਹੀਂ ਦਿੰਦਾ। ਹੋਰ ਪੜ੍ਹੋ : ਜਲੰਧਰ ‘ਚ ਆਹਮੋ ਸਾਹਮਣੇ ਹੋਏ ਭਾਜਪਾ ਆਗੂ ਤੇ ਕਿਸਾਨ,ਬੈਰੀਕੇਡ ਤੋੜ ਕੀਤਾ ਹੰਗਾਮਾ ਜ਼ਿਕਰਯੋਗ ਹੈ ਕਿ ਗੁਰੂਹਰਸਹਾਏ ਸ਼ਹਿਰ ਅੰਦਰ 15 ਵਾਰਡ ਹਨ, ਜਿਨ੍ਹਾਂ ਤੇ ਇਲੈਕਸ਼ਨ ਹੋਣੇ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਣ ਖ਼ੁਦ ਆਪ ਹਰ ਇੱਕ ਛੋਟੇ ਵੱਡੇ ਕਸਬੇ ਵਿਚ ਜਾ ਕੇ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਵਰਕਰਾਂ ਦਾ ਮਨੋਬਲ ਵਧਾਇਆ ਜਾਵੇ।

Related Post