ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਕਿਹਾ-ਡਰਾਮੇ ਛੱਡੋ, ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰੋ

By  Pardeep Singh August 8th 2022 04:00 PM -- Updated: August 8th 2022 04:03 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ 100 ਸਾਲ ਪੁਰਾਣਾ ਹੈ ਅਤੇ ਪੰਥ ਲਈ ਹਮੇਸ਼ਾ ਕੁਰਬਾਨੀਆਂ ਦੇਣ ਵਾਲੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਘਰਾਂ ਦੀ ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਹੁਤ ਵਧੀਆ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੌਮ ਦੀ ਆਵਾਜ਼ ਬੁਲੰਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਹੌਂਦ ਵਿੱਚ ਆਇਆ ਸੀ ਅਤੇ ਸ਼੍ਰੋਮਣੀ ਅਕਾਲੀ ਪੰਥ ਦੇ ਮੁੱਦਿਆ ਨੂੰ ਹਮੇਸ਼ਾ ਚੁੱਕਦਾ ਰਿਹਾ ਹੈ।

 ਉਨ੍ਹਾਂ ਨੇ ਕਿਹਾ ਹੈ ਕਿ ਕਿਹਾ ਹੈ ਕਿ ਪੰਥ ਵਿਰੋਧੀ ਏਜੰਸੀਆਂ ਵੱਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਅਤੇ ਗੁਰੂ ਘਰਾਂ ਉੱਤੇ ਕਬਜਾ ਕਰਨ ਲਈ ਤਾਕਤਾਂ ਜ਼ੋਰ ਲਗਾ ਰਹੀਆ ਹਨ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਹਮੇਸ਼ਾ ਪੰਥ ਦੇ ਮੁੱਦਿਆ ਉੱਤੇ ਲੜਦਾ ਆਇਆ ਹੈ ਅਤੇ ਹਮੇਸ਼ਾ ਪੰਥ ਲਈ ਕੰਮ ਕਰਦਾ ਰਹੇਗਾ।

ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਸ਼ੁਰੂ ਕੀਤੇ ਜਾ ਰਹੇ ਮੁਹੱਲਾ ਕਲੀਨਿਕਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਲਾਹ ਦਿੱਤੀ ਹੈ ਕਿ ਡਰਾਮੇ ਕਰਨੇ ਛੱਡ ਦਿਓ ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰੋ।

ਇਹ ਵੀ ਪੜ੍ਹੋ:ਚੰਬਾ 'ਚ ਫਟਿਆ ਬੱਦਲ, ਨੌਜਵਾਨ ਦੀ ਹੋਈ ਮੌਤ

-PTC News

Related Post