ਸੁਖਬੀਰ ਸਿੰਘ ਬਾਦਲ ਨੇ ਹਲਕਾ ਜਲਾਲਾਬਾਦ ਦੇ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦਾ ਲਿਆ ਜਾਇਜ਼ਾ

By  Shanker Badra September 9th 2020 05:11 PM -- Updated: September 9th 2020 05:13 PM

ਸੁਖਬੀਰ ਸਿੰਘ ਬਾਦਲ ਨੇ ਹਲਕਾ ਜਲਾਲਾਬਾਦ ਦੇ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦਾ ਲਿਆ ਜਾਇਜ਼ਾ:ਜਲਾਲਾਬਾਦ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਜਲਾਲਾਬਾਦ ਦੇ ਮੀਂਹ ਨਾਲ ਪ੍ਰਭਾਵਿਤ ਹੋਏ ਪਿੰਡ ਮੂਲਿਆਵਾਲੀ, ਪਾਕਾਂ, ਘੁੜਿਆਣਾ ਅਤੇ ਮੁਰਾਦ ਵਾਲਾ ਦਲ ਸਿੰਘ ਆਦਿ ਪਿੰਡਾਂ ਵਿਚ ਜਾ ਕੇ ਖ਼ਰਾਬ ਹੋਈ ਫ਼ਸਲਾਂ ਦਾ ਜਾਇਜ਼ਾ ਲਿਆ ਅਤੇ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ।

ਸੁਖਬੀਰ ਸਿੰਘ ਬਾਦਲ ਨੇ ਹਲਕਾ ਜਲਾਲਾਬਾਦ ਦੇ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦਾ ਲਿਆ ਜਾਇਜ਼ਾ ,ਕਿਸਾਨਾਂ ਨਾਲ ਕੀਤੀ ਗੱਲਬਾਤ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੀਂਹ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦੇ ਦੁੱਖੜੇ ਸੁਣੇ ਹਨ। ਉਨ੍ਹਾਂ ਪੀੜਤ ਕਿਸਾਨਾਂ ਦੀ ਮੰਗ 'ਤੇ ਅਕਾਲੀ ਵਰਕਰਾਂ ਨੂੰ ਪਿੰਡਾਂ ਵਿਚ ਟੈਂਕਰਾਂ ਰਾਹੀ ਪੀਣ ਯੋਗ ਪਾਣੀ ਅਤੇ ਪਸ਼ੂਆਂ ਲਈ ਹਰੇ ਚਾਰਾ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਹੈ।

ਸੁਖਬੀਰ ਸਿੰਘ ਬਾਦਲ ਨੇ ਹਲਕਾ ਜਲਾਲਾਬਾਦ ਦੇ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦਾ ਲਿਆ ਜਾਇਜ਼ਾ ,ਕਿਸਾਨਾਂ ਨਾਲ ਕੀਤੀ ਗੱਲਬਾਤ

ਇਸ ਦੌਰਾਨ ਪੀੜਤ ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਨਰਮੇ ਦੀ ਸਾਰੀ ਫ਼ਸਲ ਵਾਹ ਕੇ ਦੁਬਾਰਾ ਬੀਜੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਸਬੰਧਿਤ ਪ੍ਰਸ਼ਾਸਨ ਨੂੰ ਕਿਸਾਨਾਂ ਦੀ ਸਾਰ ਲੈਣ ਅਤੇ ਇਸ ਦੇ ਨਾਲ ਹੀ ਢੁਕਵਾਂ ਮੁਆਵਜ਼ਾ ਦਿੱਤੇ ਜਾਣ ਲਈ ਕਹਿਣਗੇ।

ਸੁਖਬੀਰ ਸਿੰਘ ਬਾਦਲ ਨੇ ਹਲਕਾ ਜਲਾਲਾਬਾਦ ਦੇ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦਾ ਲਿਆ ਜਾਇਜ਼ਾ ,ਕਿਸਾਨਾਂ ਨਾਲ ਕੀਤੀ ਗੱਲਬਾਤ

ਸੁਖਬੀਰ ਸਿੰਘ ਬਾਦਲ ਨੇ ਪਿੰਡਾਂ ਵਿਚ ਕਿਸਾਨਾਂ ਨੂੰ ਮਿਲਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਫੇਲ੍ਹ ਹੋ ਚੁੱਕੀ ਹੈ। ਹਲਕੇ ਦੇ ਲੋਕ ਇਕ ਸਾਲ ਦਾ ਇੰਤਜ਼ਾਰ ਕਰਨ , ਅਕਾਲੀ ਸਰਕਾਰ ਆਉਣ ਤੇ ਪਾਣੀ ਦੀ ਨਿਕਾਸੀ ਦੇ ਵਧੀਆ ਪ੍ਰਬੰਧ ਕੀਤੇ ਜਾਣਗੇ।

-PTCNews

Related Post