
ਚੰਡੀਗੜ੍ਹ: ਪੰਜਾਬ ਭਰ ਵਿਚ ਆ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੱਲ ਪੰਜਾਬ ਦੀ ਮੁਹਿੰਮ ਤਹਿਤ ਵੱਖ -ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮਲੋਟ ਹਲਕੇ ਵਿਚ ਰੈਲੀਆ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸੁਖਬੀਰ ਸਿੰਘ ਬਾਦਲ ਦੇ ਸੁਆਗਤ ਵਿੱਚ ਅੱਜ ਸਵੇਰੇ 9 ਵਜੇ ਮੋਟਰਸਾਈਕਲ ਰੈਲੀ ਕੀਤੀ ਗਈ ਅਤੇ ਕਾਫ਼ਲੇ ਦੇ ਰੂਪ ਵਿੱਚ ਸੁਖਬੀਰ ਸਿੰਘ ਬਾਦਲ ਦਾਣਾ ਮੰਡੀ ਪਹੁੰਚੇ।
ਇੱਥੇ ਪੜ੍ਹੋ ਹੋਰ ਖ਼ਬਰਾਂ: ਘਰੋਂ ਗੱਡੀ ਲੈ ਕੇ ਨਿੱਕਲਣ ਤੋਂ ਪਹਿਲਾਂ ਪੜ੍ਹੋ ਨਵੇਂ ਟ੍ਰੈਫ਼ਿਕ ਚਲਾਨ ਨਿਯਮ
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪਾਰਕ ਸਿਟੀ ਰਿਜ਼ੋਰਟ ਮਲੋਟ ਵਿਖੇ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਕਿਵੇਂ ਸ਼੍ਰੋਮਣੀ ਅਕਾਲੀ ਦਲ ਕਿਸਾਨ ਆਗੂਆਂ ਕੋਲੋਂ ਪ੍ਰਤੀਕਿਰਿਆ ਜਾਣ ਕੇ, ਭਾਜਪਾ ਦੀ ਉੱਚ-ਲੀਡਰਸ਼ਿਪ ਤੱਕ ਪਹੁੰਚਾਉਂਦਾ ਰਿਹਾ। ਉਨ੍ਹਾਂ ਨੂੰ ਦੱਸਿਆ ਕਿ ਕੇਂਦਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਰੋਸਾ ਦਿੱਤਾ ਜਾਂਦਾ ਰਿਹਾ ਸੀ ਕਿ ਕਿਸਾਨਾਂ ਦੇ ਖ਼ਦਸ਼ੇ ਦੂਰ ਕੀਤੇ ਜਾਣਗੇ। ਅਸੀਂ ਕੇਂਦਰ ਸਰਕਾਰ ਨੂੰ ਇਹ ਵੀ ਸੁਝਾਅ ਦਿੱਤਾ ਸੀ ਕਿ ਤਿੰਨ ਖੇਤੀ ਆਰਡੀਨੈਂਸਾਂ ਨੂੰ ਇੱਕ ਸਿਲੈਕਟ ਕਮੇਟੀ ਕੋਲ ਭੇਜਿਆ ਜਾਵੇ। ਜਦੋਂ ਉਨ੍ਹਾਂ ਅਜਿਹਾ ਨਹੀਂ ਕੀਤਾ, ਤਾਂ ਅਸੀਂ ਕਿਸਾਨੀ ਹਿੱਤਾਂ ਲਈ ਸੰਸਦ ਵਿੱਚ ਸਖ਼ਤ ਰੁਖ਼ ਅਪਣਾਇਆ।
