ਸੁਖਬੀਰ ਬਾਦਲ ਵੱਲੋਂ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸਰਬਜੋਤ ਸਿੰਘ ਸਾਬੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਡੀਆ ਕੋਆਰਡੀਨੇਟਰ ਕੀਤਾ ਨਿਯੁਕਤ

By  Shanker Badra July 5th 2018 06:04 PM

ਸੁਖਬੀਰ ਬਾਦਲ ਵੱਲੋਂ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸਰਬਜੋਤ ਸਿੰਘ ਸਾਬੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਡੀਆ ਕੋਆਰਡੀਨੇਟਰ ਕੀਤਾ ਨਿਯੁਕਤ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮਿਹਨਤੀ ਅਤੇ ਸਮਰਪਤ ਆਗੂਆਂ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸਰਬਜੋਤ ਸਿੰਘ ਸਾਬੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

ਸ.ਬਾਦਲ ਨੇ ਇਨ੍ਹਾਂ ਤੋਂ ਇਲਾਵਾ ਕਰਨਲ ਰਿਟਾ.ਸੀ.ਡੀ. ਸਿੰਘ ਕੰਬੋਜ ਨੂੰ ਪਾਰਟੀ ਦਾ ਬੁਲਾਰਾ ਅਤੇ ਸ.ਗੁਰਪ੍ਰਤਾਪ ਸਿੰਘ ਵਡਾਲਾ ਐਮ.ਐਲ.ਏ.ਨਕੋਦਰ ਨੂੰ ਜ਼ਿਲ੍ਹਾ ਅਕਾਲੀ ਜਥਾ ਜਲੰਧਰ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ।

-PTCNews

Related Post