ਸੁਖਬੀਰ ਸਿੰਘ ਬਾਦਲ ਪਹੁੰਚੇ ਫਰੀਦਕੋਟ, ਹਰਜੀਤ ਸਿੰਘ ਭੋਲੂਵਾਲਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

By  Jashan A October 11th 2019 06:01 PM

ਸੁਖਬੀਰ ਸਿੰਘ ਬਾਦਲ ਪਹੁੰਚੇ ਫਰੀਦਕੋਟ, ਹਰਜੀਤ ਸਿੰਘ ਭੋਲੂਵਾਲਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ,ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਫਰੀਦਕੋਟ ਪਹੁੰਚੇ। ਇਸ ਦੌਰਾਨ ਉਹਨਾਂ ਨੇ ਹਰਜੀਤ ਸਿੰਘ ਭੋਲੂਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। Sadਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਫਰੀਦਕੋਟ ਦੇ ਸਾਬਕਾ ਚੇਅਰਮੈਨ ਹਰਜੀਤ ਸਿੰਘ ਬਰਾੜ ਭੋਲੂਵਾਲਾ ਦਾ ਦੇਹਾਂਤ ਹੋ ਗਿਆ ਸੀ। ਹੋਰ ਪੜ੍ਹੋ:ਜਗਰਾਓਂ: ਵਿਦਿਆਰਥਣ ਨਾਲ ਜਬਰ ਜਨਾਹ ਕਰਨ ਵਾਲੇ ਅਧਿਆਪਕ ਚੜ੍ਹੇ ਪੁਲਿਸ ਹੱਥੇ ਮਿਲੀ ਜਾਣਕਾਰੀ ਮੁਤਾਬਕ ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਜਿਸ ਦੌਰਾਨ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ।ਇਸ ਦੁੱਖ ਦੀ ਘੜੀ 'ਚ ਜਿਥੇ ਪਰਿਵਾਰ ਨਾਲ ਹਲਕੇ ਦੇ ਲੋਕ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ, ਉਥੇ ਹੀ ਸੁਖਬੀਰ ਸਿੰਘ ਬਾਦਲ ਨੇ ਵੀ ਪਰਿਵਾਰ ਨਾਲ ਦੁੱਖ ਵੰਡਾਇਆ। Sadਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਭੋਲੂਵਾਲਾ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਸਨ। -PTC News

Related Post