ਸੁਖਬੀਰ ਸਿੰਘ ਬਾਦਲ ਨੇ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਬਾਰੇ ਬਲਬੀਰ ਸਿੰਘ ਢੋਲ ਵੱਲੋਂ ਲਿਖੀ ਪੁਸਤਕ ਕੀਤੀ ਰਿਲੀਜ਼

By  Jashan A August 3rd 2021 08:15 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਅਧਿਕਾਰੀ ਬਲਬੀਰ ਸਿੰਘ ਢੋਲ ਵੱਲੋਂ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਬਾਰੇ ਲਿਖੀ ਪੁਸਤਕ ‘ ਨੇੜਿਓਂ ਤੱਕੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ’ ਇਥੇ ਪਾਰਟੀ ਦੇ ਮੁੱਖ ਦਫਤਰ ਵਿਖੇ ਰਿਲੀਜ਼ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਲਬੀਰ ਸਿੰਘ ਢੋਲ ਨੇ ਸਰਕਾਰ ਵਿਚ ਵੱਖ ਵੱਖ ਅਹੁਦਿਆਂ ’ਤੇ ਹੁੰਦਿਆਂ ਸਰਦਾਰ ਬਾਦਲ ਨੇ ਨੇੜਿਓਂ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਆਪਣੇ ਸਰਕਾਰੀ ਅਧਿਕਾਰੀ ਵਜੋਂ ਕਾਰਜਕਾਲ ਦੌਰਾਨ ਉਹਨਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਕੰਮ ਕਰਨ ਦੇ ਤਰੀਕੇ ਨੂੰ ਨੇੜਿਓਂ ਤੱਕਿਆ ਤੇ ਆਪਣੇ ਤਜ਼ਰਬੇ ਦੇ ਆਧਾਰ ’ਤੇ ਉਹਨਾਂ ਇਹ ਪੁਸਤਕ ਲਿਖੀ ਜੋ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਦਾ ਝਲਕਾਰਾ ਹੈ।

ਹੋਰ ਪੜ੍ਹੋ: ਸੁਖਬੀਰ ਸਿੰਘ ਬਾਦਲ ਦੇ ਐਲਾਨਾਂ ਤੋਂ ਬਾਅਦ ਅਕਾਲੀ ਦਲ ਵਰਕਰਾਂ ‘ਚ ਖੁਸ਼ੀ ਦੀ ਲਹਿਰ, ਵੰਡੇ ਲੱਡੂ

ਆਪਣੀ ਪੁਸਤਕ ਵਿਚ ਲੇਖਕ ਨੇ ਦੱਸਿਆ ਹੈ ਕਿ ਕਿਵੇਂ ਉਸਨੇ ਪ੍ਰਕਾਸ਼ ਸਿੰਘ ਬਾਦਲ ਨੁੰ ਨਾਮਜ਼ਦਗੀ ਪੱਤਰ ਦਾਖਲ ਕਰਦਿਆਂ, ਲੋਕਾਂ ਨਾਲ ਗੱਲ ਕਰਨ ਦੇ ਤਰੀਕੇ ਤੇ ਨਰਮ ਸੁਭਾਅ ਅਤੇ ਸਮੇਂ ਸਿਰ ਕੰਮ ਕਰਨ ਦੇ ਨਿਯਮ ਦੀ ਪਾਲਣਾ ਕਰਦਿਆਂ ਵੇਖਿਆ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸਰਦਾਰ ਬਾਦਲ ਨੇ ਸੰਗਤ ਦਰਸ਼ਨ ਆਯੋਜਿਤ ਕੀਤੇ ਜਿਸ ਵਿਚ ਆਮ ਆਦਮੀ ਦੀਆਂ ਮੁਸ਼ਕਿਲਾਂ ਸਿੱਧੇ ਤੌਰ ’ਤੇ ਵੇਖੀਆਂ ਤੇ ਹੱਲ ਕੀਤੀਆਂ। ਲੇਖਕ ਨੇ ਇਹ ਵੀ ਦੱਸਿਆ ਕਿ ਸਰਦਾਰ ਬਾਦਲ ਕਿਸਾਨ ਪੱਖੀ ਤੇ ਦਲਿਤ ਪੱਖੀ ਨੇਤਾ ਹਨ ਤੇ ਉਸਨੇ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਦੇ ਹੋਰ ਪਹਿਲੂਆਂਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਬਲਬੀਰ ਸਿੰਘ ਢੋਲ ਨੇ ਪੁਸਤਕ ਰਿਲੀਜ਼ ਕਰਨ ਲਈ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਹਨਾਂ ਨੇ ਅਜਿਹੇ ਦੂਰ ਦਰਸ਼ੀ ਨੇਤਾ ਨਾਲ ਕੰਮ ਕੀਤਾ ਜੋ ਹਮੇਸ਼ਾ ਲੋਕਾਂ ਦੀ ਭਲਾਈ ਬਾਰੇ ਤੇ ਸੂਬੇ ਦੇ ਵਿਕਾਸ ਬਾਰੇ ਸੋਚਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।

-PTC News

Related Post