ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਕੀਤੀ ਜਾਰੀ

By  Shanker Badra June 24th 2020 03:40 PM

ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਕੀਤੀ ਜਾਰੀ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਸ. ਬਾਦਲ ਨੇ ਦੱਸਿਆ ਕਿ ਅੱਜ ਪਹਿਲੀ ਸੁਚੀ ਅਨੁਸਾਰ ਜਿਹਨਾਂ ਸੀਨੀਅਰ 5 ਸੀਨੀਅਰ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਸਰਪ੍ਰਸਤ ਬਣਾਇਆ ਗਿਆ ਹੈ,

ਉਹਨਾਂ ਵਿੱਚ ਡਾ. ਉਪਿੰਦਰਜੀਤ ਕੌਰ, ਬੀਬੀ ਸਤਵੰਤ ਕੌਰ ਸੰਧੂ ਦੋਵੇਂ ਸਾਬਕਾ ਕੈਬਨਿਟ ਮੰਤਰੀ, ਬੀਬੀ ਰਜਿੰਦਰ ਕੌਰ ਬੁਲਾਰਾ ਸਾਬਕਾ ਐਮ.ਪੀ, ਬੀਬੀ ਗੁਰਦਿਆਲ ਕੌਰ ਮੱਲਣ ਅਤੇ ਬੀਬੀ ਗੁਰਦੇਵ ਕੌਰ ਸੰਘਾ ਦੋਵੇ ਸਾਬਕਾ ਚੇਅਰਪਰਸਨ ਦੇ ਨਾਮ ਸ਼ਾਮਲ ਹਨ।

-PTCNews

Related Post