ਸੁਖਬੀਰ ਸਿੰਘ ਬਾਦਲ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਵਾਸਤੇ PM ਮੋਦੀ ਨੂੰ ਕੀਤੀ ਅਪੀਲ

By  Shanker Badra October 31st 2020 10:28 AM

ਸੁਖਬੀਰ ਸਿੰਘ ਬਾਦਲ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਵਾਸਤੇ PM ਮੋਦੀ ਨੂੰ ਕੀਤੀ ਅਪੀਲ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਆ ਰਹੇ 551 ਸਾਲਾ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਜਾਣ ਦੇਣ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਵਾਸਤੇ ਲੈਂਡਜ਼ ਪੋਰਟਸ ਅਥਾਰਟੀ ਆਫ ਇੰਡੀਆ (ਐਲ ਪੀ ਏ ਆਈ) ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ।

Sukhbir Singh Badal requests PM to direct LPAI to reopen Kartarpur Corridor on eve of 551st Parkash Purb of Sri Guru Nanak Dev ਸੁਖਬੀਰ ਸਿੰਘ ਬਾਦਲ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਵਾਸਤੇ PM ਮੋਦੀ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸ੍ਰੀ ਨਰੇਂਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਿਹੜੇ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ ਹਨ, ਉਹਨਾਂ ਨੂੰ ਵੀਜ਼ੇ ਤੋਂ ਬਗੈਰ ਹੀ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਦੇਣ। ਉਹਨਾਂ ਕਿਹਾ ਕਿ ਗੁਰੂ  ਸਾਹਿਬ ਦੇ 30 ਨਵੰਬਰ ਦੇ 551ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿਹਤ ਸਬੰਧੀ ਹਦਾਇਤਾਂ ਦੇ ਨਾਲ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਮਿਲਣੀ ਚਾਹੀਦੀ ਹੈ।

Sukhbir Singh Badal requests PM to direct LPAI to reopen Kartarpur Corridor on eve of 551st Parkash Purb of Sri Guru Nanak Dev ਸੁਖਬੀਰ ਸਿੰਘ ਬਾਦਲ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਵਾਸਤੇ PM ਮੋਦੀ ਨੂੰ ਕੀਤੀ ਅਪੀਲ

ਸ੍ਰੀ ਬਾਦਲ ਨੇ ਆਪਣੇ ਪੱਤਰ ਵਿਚ ਕਿਹਾ ਕਿ ਸਿੱਖ ਭਾਈਚਾਰੇ ਵਿਚ ਇਹ ਉਤਸ਼ਾਹ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲਿਆ ਜਾਵੇ ਤਾਂ ਜੋ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣ ਅਤੇ ਉਹਨਾਂ ਖੇਤਾਂ ਦੇ ਦਰਸ਼ਨ ਕਰ ਸਕਣ ਜਿਥੇ ਗੁਰੂ ਸਾਹਿਬ 18 ਸਾਲਾਂ ਤੱਕ ਖੇਤੀ ਕਰਦੇ ਰਹੇ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਵਾਸਤੇ ਸਫਰ ਕਰਨ ਤੇ ਇਸਦੀ ਆਗਿਆ ਦੇਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ ਜਦਕਿ ਭਾਰਤ ਸਰਕਾਰ ਤੋਂ ਇਸ ਫੈਸਲੇ ਦੀ ਉਡੀਕ ਹੈ।

Sukhbir Singh Badal requests PM to direct LPAI to reopen Kartarpur Corridor on eve of 551st Parkash Purb of Sri Guru Nanak Dev ਸੁਖਬੀਰ ਸਿੰਘ ਬਾਦਲ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਵਾਸਤੇ PM ਮੋਦੀ ਨੂੰ ਕੀਤੀ ਅਪੀਲ

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਵਿਸ਼ਵ ਭਰ ਅਤੇ ਦੇਸ਼ ਵਿਚ ਧਾਰਮਿਕ ਅਸਥਾਨ ਦਰਸ਼ਨਾ ਵਾਸਤੇ ਖੋਲ ਦਿੱਤੇ ਗਏ ਹਨ ਜੋ ਕਿ ਕੋਰੋਨਾ ਕਾਰਨ ਅੰਸ਼ਕ ਤੌਰ 'ਤੇ ਜਾਂ ਪੂਰਨ ਤੌਰ 'ਤੇ ਬੰਦ ਕੀਤੇ ਗਏ ਸਨ। ਉਹਨਾਂ ਕਿਹਾ ਕਿ ਪਿਛਲੇ ਸਾਲ ਉਦੋਂ ਇਤਿਹਾਸ ਸਿਰਜਿਆ ਗਿਆ ਸੀ ,ਜਦੋਂ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨੇ 9 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਂਘੇ ਦਾ ਉਦਘਾਟਨ ਕੀਤਾ ਸੀ ਤੇ ਸ਼ਰਧਾਲੂਆਂ ਲਈ ਦਰਸ਼ਨਾਂ ਦੀ ਸ਼ੁਰੂਆਤ ਹੋਈ ਸੀ। ਉਹਨਾਂ ਕਿਹਾ ਕਿ ਇਸ ਮਗਰੋਂ ਹੁਣ ਤੱਕ ਹਜ਼ਾਰਾਂ ਦੀ ਹੀ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਚੁੱਕੇ ਹਨ ,ਜਿਸਦੇ ਦਰਸ਼ਨਾਂ 'ਤੇ 16 ਮਾਰਚ 2020 ਨੂੰ ਪਾਬੰਦੀ ਲਗਾਈ ਗਈ। ਉਹਨਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਜੇਕਰ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਇਸ ਅਸਥਾਨ ਦੇ ਦਰਸ਼ਨਾਂ ਦੀ ਆਗਿਆ ਦੇਣ ਕਿਵੇਂ ਕਿ ਦੇਸ਼ ਭਰ ਵਿਚ ਹੋਰਨਾਂ ਥਾਵਾਂ ਵਾਸਤੇ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੀਆਂ ਇੱਛਾਵਾਂ ਵੀ ਪੂਰੀਆਂ ਹੋ ਜਾਣਗੀਆਂ।

-PTCNews

Related Post