ਸੁਖਬੀਰ ਸਿੰਘ ਬਾਦਲ ਨੇ 'ਆਪ' ਤੇ ਕਾਂਗਰਸ ਨੂੰ ਲੈ ਕੇ ਕਹੀ ਇਹ ਵੱਡੀ

By  Pardeep Singh February 9th 2022 04:00 PM -- Updated: February 9th 2022 04:07 PM

ਸ੍ਰੀ ਹਰਿਗੋਬਿੰਦਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਹਰਿਗੋਬਿੰਦਪੁਰ 'ਚ ਰੈਲੀ ਕੀਤੀ ਗਈ।ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੇਰੇ ਦੋ ਪ੍ਰਮੁੱਖ ਟੀਚੇ ਹਨ ਪਹਿਲਾ ਟੀਚਾ ਸਰਕਾਰੀ ਸਕੂਲਾਂ ਦਾ ਢਾਂਚਾ ਬਦਲਣ ਅਤੇ ਦੂਜਾ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਲਿਆਉਣਾ ਹੈ।ਸੁਖਬੀਰ ਸਿੰਘ ਬਾਦਲ ਨੇ 'ਆਪ' ਤੇ ਕਾਂਗਰਸ ਨੂੰ ਲੈ ਕੇ ਕਹੀ ਇਹ ਵੱਡੀਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਉਨ੍ਹਾਂ ਨੇ ਇਸ ਮੌਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਉੱਤੇ ਨਿਸ਼ਾਨੇ ਸਾਧੇ ਹਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਪੰਥਕ ਪਾਰਟੀ ਹੈ ਅਤੇ ਇਹ ਹਜ਼ਾਰਾਂ ਲੋਕਾਂ ਦੀ ਸ਼ਹਾਦਤ ਨਾਲ ਬਣੀ ਹੋਈ ਪਾਰਟੀ ਹੈ।

ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀ ਲੈਂਦੇ ਕਿਹਾ ਹੈ ਕਿ ਕੇਜਰੀਵਾਲ ਕਹਿੰਦਾ ਹੈ ਕਿ ਇਕ ਮੌਕਾ ਦੇ ਦਿਓ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਪਾਣੀਆ ਨੂੰ ਲੈ ਕੇ ਅਤੇ ਥਰਮਲ ਪਲਾਂਟ ਨੂੰ ਬੰਦ ਕਰਵਾਉਣ ਲਈ ਇਸ ਨੇ ਕੇਸ ਕੀਤਾ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਪੰਜਾਬ ਪੱਖੀ ਨਹੀਂ ਹੈ।ਸੁਖਬੀਰ ਸਿੰਘ ਬਾਦਲ ਨੇ 'ਆਪ' ਤੇ ਕਾਂਗਰਸ ਨੂੰ ਲੈ ਕੇ ਕਹੀ ਇਹ ਵੱਡੀ

ਉਨ੍ਹਾਂ ਨੇ ਕਿਹਾ ਹੈ ਕਿ ਕੋਰੋਨਾ ਦੇ ਸਮੇਂ ਦਿੱਲੀ ਵਿੱਚ ਹਸਪਤਾਲ ਦਾ ਕੀ ਹਾਲ ਹੋਇਆ ਹੈ ਉਹ ਸਾਡੇ ਸਾਹਮਣੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਮਾਨ ਦੀ ਕੀ ਕਾਬਲੀਅਤ ਹੈ ।ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਉੱਤੇ ਤੰਜ ਕੱਸੇ ਹਨ। ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਕਾਂਗਰਸ ਨੇ ਨੀਲੇ ਕਾਰਡ ਬੰਦ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਆਵੇਗੀ ਨੀਲੇ ਕਾਰਡ ਮੁੜ ਚਾਲੂ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਔਰਤਾਂ ਨੂੰ ਮਾਲੀ ਸਹਾਇਤਾ ਦੇਣ ਲਈ 2000 ਰੁਪਏ ਦਿੱਤੇ ਜਾਣਗੇ।ਸੁਖਬੀਰ ਸਿੰਘ ਬਾਦਲ ਨੇ 'ਆਪ' ਤੇ ਕਾਂਗਰਸ ਨੂੰ ਲੈ ਕੇ ਕਹੀ ਇਹ ਵੱਡੀ

ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਦੇ ਢਾਂਚੇ ਵਿੱਚ ਬਦਲਾਅ ਲਿਆਂਦਾ ਜਾਵੇਗਾ ਅਤੇ ਹਸਪਤਾਲਾਂ ਨੂੰ ਠੀਕ ਕੀਤਾ ਜਾਵੇਗਾ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 12000 ਕਰੋੜ ਰੁਪਏ ਦੇ ਪਲਾਨ ਲੈ ਕੇ ਆਵਾਂਗਾ।

ਉਨ੍ਹਾਂ ਨੇ ਕਿਹਾ ਹੈ ਕਿ ਵਿਦਿਆਰਥੀ ਨੂੰ ਪੜ੍ਹਨ ਲਈ 10 ਲੱਖ ਰੁਪਏ ਦਿੱਤੇ ਜਾਣਗੇ।ਉਨ੍ਹਾਂ ਨੇ ਕਿਹਾ ਹੈ ਕਿ ਦੁੱਧ ਅਤੇ ਫਲਾਂ ਉੱਤੇ ਐਮਐਸਪੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕੁੜੀਆ ਲਈ 10 ਫੀਸਦੀ ਸੀਟਾਂ ਸਰਕਾਰੀ ਨੌਕਰੀਆਂ ਲਈ ਰਾਖਵੀਆਂ ਕੀਤੀਆ ਜਾਣਗੀਆ।

ਇਹ ਵੀ ਪੜ੍ਹੋ:ਚੋਣ ਪ੍ਰਚਾਰ ਕਰਨ ਗਏ ਚਰਨਜੀਤ ਚੰਨੀ ਨੂੰ ਕਿਸਾਨਾਂ ਨੇ ਘੇਰਿਆ

-PTC News

Related Post