ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਦੀ ਨਿਖੇਧੀ , ਲੋਕਤੰਤਰ ’ਚ ਹਿੰਸਾ ਦੀ ਕੋਈ ਥਾਂ ਨਹੀਂ: ਸੁਖਬੀਰ ਸਿੰਘ ਬਾਦਲ

By  Shanker Badra October 13th 2020 05:43 PM

ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਦੀ ਨਿਖੇਧੀ , ਲੋਕਤੰਤਰ ’ਚ ਹਿੰਸਾ ਦੀ ਕੋਈ ਥਾਂ ਨਹੀਂ: ਸੁਖਬੀਰ ਸਿੰਘ ਬਾਦਲ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਲੋਕਤੰਤਰ ਵਿਚ ਹਿੰਸਾ ਦੀ ਕੋਈ ਥਾਂ ਨਹੀਂ ਹੈ ਤੇ ਉਨ੍ਹਾਂ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ’ਤੇ ਹੋਏ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸ ਨੂੰ ਗੈਰ ਸਮਾਜਿਕ ਅਨਸਰਾਂ ਵੱਲੋਂ ਖੇਤੀਬਾੜੀ ਮੰਡੀਕਰਨ ਐਕਟਾਂ ਖ਼ਿਲਾਫ਼ ਕਿਸਾਨ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਯਤਨ ਕਰਾਰ ਦਿੱਤਾ। [caption id="attachment_439739" align="aligncenter" width="300"]Sukhbir Singh Badal says there is no place for violence in democracy ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਦੀ ਨਿਖੇਧੀ , ਲੋਕਤੰਤਰ ’ਚ ਹਿੰਸਾ ਦੀ ਕੋਈ ਥਾਂ ਨਹੀਂ : ਸੁਖਬੀਰ ਸਿੰਘ ਬਾਦਲ[/caption] ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਿੰਸਕ ਗਤੀਵਿਧੀਆਂ ਨਾਲ ਕੁਝ ਵੀ ਪ੍ਰਾਪਤ ਨਹੀਂ ਕੀਤਾ ਜਾ ਸਕਦਾ ਤੇ ਹਿੰਸਾ ਦੀਆਂ ਸਾਰੀਆਂ ਗਤੀਵਿਧੀਆਂ ਨਿੰਦਣਯੋਗ ਹਨ। ਉਨ੍ਹਾਂ ਕਿਹਾ  ਜੋ ਅਜਿਹੇ ਹਮਲੇ ਕਰ ਰਹੇ ਹਨ  ਉਹ ਕਿਸੇ ਵੀ ਤਰੀਕੇ ਕਿਸਾਨਾਂ ਦੇ ਹਿਤੈਸ਼ੀ ਨਹੀਂ ਹੋ ਸਕਦੇ। [caption id="attachment_439737" align="aligncenter" width="300"]Sukhbir Singh Badal says there is no place for violence in democracy ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਦੀ ਨਿਖੇਧੀ , ਲੋਕਤੰਤਰ ’ਚ ਹਿੰਸਾ ਦੀ ਕੋਈ ਥਾਂ ਨਹੀਂ : ਸੁਖਬੀਰ ਸਿੰਘ ਬਾਦਲ[/caption] ਸ੍ਰੀ ਸੁਖਬੀਰ ਸਿੰਘ ਬਾਦਲ  ਬਾਦਲ ਨੇ ਕਾਂਗਰਸ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਇਹਨਾਂ ਗੈਰ ਸਮਾਜਿਕ ਤਾਕਤਾਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਵੇ ਜਿਨ੍ਹਾਂ ਦੀ ਵਰਤੋਂ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨ ਲਈ ਕੀਤੀ ਜਾ ਰਹੀ ਹੈ  ਅਤੇ ਇਹਨਾਂ ਨੂੰ ਕਿਸੇ ਵੀ ਤਰੀਕੇ ਉਤਸ਼ਾਹਿਤ ਨਾ ਕਰੇ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਸਪਸ਼ਟ ਹਾਂ ਕਿ ਕਿਸਾਨ ਕਦੇ ਵੀ ਅਜਿਹੀਆਂ ਕਾਰਵਾਈਆਂ ਨਹੀਂ ਕਰ ਸਕਦੇ ਤੇ ਅਸੀਂ ਹਮਲੇ ਦਾ ਦੋਸ਼ ਕਿਸਾਨਾਂ ਸਿਰ ਮੜ੍ਹਨ ਦੇ ਕਿਸੇ ਵੀ ਯਤਨ ਦਾ ਵਿਰੋਧ ਕਰਾਂਗੇ। [caption id="attachment_439738" align="aligncenter" width="300"]Sukhbir Singh Badal says there is no place for violence in democracy ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਦੀ ਨਿਖੇਧੀ , ਲੋਕਤੰਤਰ ’ਚ ਹਿੰਸਾ ਦੀ ਕੋਈ ਥਾਂ ਨਹੀਂ : ਸੁਖਬੀਰ ਸਿੰਘ ਬਾਦਲ[/caption] ਸ੍ਰੀ ਬਾਦਲ ਨੇ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਤੁਰੰਤ ਲੋੜੀਂਦੇ ਕਦਮ ਚੁੱਕੇ ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰ ਸਕਣ। ਉਨ੍ਹਾਂ ਨੇ ਹਰ ਹਾਲਾਤ ਵਿਚ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਤੇ ਕੇਂਦਰ ਸਰਕਾਰ ਨੂੰ ਆਖਿਆ ਕਿ ਰਾਜ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇ । -PTCNews

Related Post