ਬੇਅਦਬੀਆਂ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਮਿਸਾਲੀ ਸਜ਼ਾ : ਸੁਖਬੀਰ ਬਾਦਲ

By  Jagroop Kaur October 12th 2020 10:50 PM -- Updated: October 12th 2020 10:53 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਫ਼ਤਿਹਗੜ੍ਹ ਸਾਹਿਬ ਜ਼‌ਿਲ੍ਹੇ ਵਿਚ ਦੋ ਪਿੰਡਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਦੋ ਘਟਨਾਵਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ,ਤੇ ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਦੀ ਮੰਗ ਕੀਤੀ।Sukhbir Singh Badal ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਸ੍ਰੀ ਗੁਰੂ ‌ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਬੇ-ਰੋਕ ਜਾਰੀ ਹਨ ਅਤੇ ਅੱਜ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਜੱਲ੍ਹਾ ਵਿਖੇ ਅਜਿਹੀਆਂ ਦੋ ਮੰਦਭਾਗੀ ਘਟਨਾਵਾਂ ਵਾਪਰੀਆਂ ਹਨ।Massive Beadbi of Guru Sahib in Haryana, Torn Angs Foundਉਨ੍ਹਾਂ ਕਿਹਾ ਕਿ ਭਾਵੇਂ ਇਸ ਅਪਰਾਧਾਂ ਦਾ ਇਕ ਦੋਸ਼ੀ ਮੌਕੇ ’ਤੇ ਫੜਿਆ ਗਿਆ ਹੈ ਪਰ ਹੋਰਨਾਂ ਨੂੰ ਬਿਨਾਂ ਦੇਰੀ ਦੇ ਤਲਾਸ਼ ਕੇ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਤੇ ਮਿਸਾਲੀ ਸਜ਼ਾ ਮਿਲਣ ਚਾਹੀਦੀ ਹੈ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਸੂਬੇ ਵਿਚ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਭੰਗ ਕਰਨ ਪਿੱਛੇ ਕਿਹੜੀਆਂ ਤਾਕਤਾਂ ਸਰਗਰਮ ਹਨ।Sukhbir Singh Badal

ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਜ਼‌ਿਲ੍ਹੇ ਵਿਚ 100 ਤੋਂ ਵੱਧ ਸਾਲ ਪੁਰਾਣੇ ਸਰੂਪ ਚੋਰੀ ਹੋਣ ਦੇ ਮਾਮਲੇ ਵਿਚ ਕਾਂਗਰਸ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੀ ਵੀ ‌ਨਿਖੇਧੀ ਕੀਤੀ।Bargari sacrilege: SIT 'recovers' pages of Guru Granth Sahib from dera follower's house - punjab$bhatinda - Hindustan Timesਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਸ ਮਾਮਲੇ ਵਿਚ ਫੈਸਲਾਕੁੰਨ ਕਾਰਵਾਈ ਕੀਤੀ ਹੁੰਦੀ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਫੜ੍ਹ ਕੇ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਫਿਰ ਗੁਆਂਢੀ ਜ਼‌ਿਲ੍ਹੇ ਫ਼ਤਿਹਗੜ੍ਹ ਸਾਹਿਬ ਵਿਚ ਇਸ ਤਰੀਕੇ ਦੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਦੀਆਂ।SAD launches 48-hour dharna against Cong for 'insulting' Sikh Gurus

Related Post