ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ

By  Jashan A June 18th 2019 12:35 PM

ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ,ਨਵੀਂ ਦਿੱਲੀ: 17ਵੀਂ ਲੋਕ ਸਭਾ ਦਾ ਪਹਿਲਾਂ ਸੈਸ਼ਨ ਸ਼ੁਰੂ ਹੋ ਗਿਆ ਹੈ, ਜੋ 26 ਜੁਲਾਈ ਤੱਕ ਚੱਲੇਗਾ। ਬੀਤੇ ਸੈਸ਼ਨ ਸ਼ੁਰੂ ਹੋਣ ‘ਤੇ 2 ਮਿੰਟ ਦਾ ਮੋਨ ਰੱਖਿਆ ਗਿਆ। ਜਿਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਈ। ਇਸ ਤੋਂ ਬਾਅਦ ਪ੍ਰੋਟੇਮ ਸਪੀਕਰ ਵੀਰੇਂਦਰ ਕੁਮਾਰ ਨੇ ਸਾਂਸਦਾਂ ਨੂੰ ਸਹੁੰ ਚੁਕਾਉਣੀ ਸ਼ੁਰੂ ਕੀਤੀ।

ਸੈਸ਼ਨ ਦੇ ਪਹਿਲੇ ਦਿਨ ਕੁੱਲ 313 ਸੰਸਦ ਮੈਂਬਰਾਂ ਨੇ ਸਹੁੰ ਚੁਕੀ। ਅੱਜ ਯਾਨੀ ਮੰਗਲਵਾਰ ਨੂੰ ਦੂਜੇ ਦਿਨ ਬਾਕੀ ਬਚੇ ਸੰਸਦ ਮੈਂਬਰ ਸਹੁੰ ਚੁੱਕ ਰਹੇ ਹਨ। ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਵੀ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ।

ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਅਤੇ ਸਰਕਾਰ ਸਬੰਧੀ ਮੁੱਦਿਆਂ ਬਾਰੇ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ

ਇਸ ਤੋਂ ਇਲਾਵਾ ਪੰਜਾਬ ਤੋਂ ਹੀ ਚੁਣ ਕੇ ਆਏ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ, ਪ੍ਰਨੀਤ ਕੌਰ, ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ ਵੀ ਪੰਜਾਬੀ 'ਚ ਸਹੁੰ ਚੁੱਕੀ ਹੈ।ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣ ਲੜੀ ਸੀ, ਜਿਸ 'ਚ ਉਹਨਾਂ ਬੰਪਰ ਜਿੱਤ ਹਾਸਲ ਕੀਤੀ ਸੀ।

ਤੁਹਾਨੂੰ ਦੱਸ ਦੇਈਏ ਕਿ ਉਹਨਾਂ ਦਾ ਮੁਕਾਬਲਾ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਨਾਲ ਸੀ. ਸੁਖਬੀਰ ਸਿੰਘ ਬਾਦਲ ਨੇ ਆਪਣੇ ਵਿਰੋਧੀਆਂ ਨੂੰ ਪਛਾੜ ਕੇ ਕਰੀਬ 1 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ।

-PTC News

Related Post