ਗੁਰੂਹਰਸਹਾਏ : ਅਕਾਲੀ -ਬਸਪਾ ਸਰਕਾਰ ਆਉਣ ਤੇ ਪਹਿਲੇ ਮਹੀਨੇ ਹੀ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ : ਸੁਖਬੀਰ ਸਿੰਘ ਬਾਦਲ

ਗੁਰੂਹਰਸਹਾਏ : ਸ਼੍ਰੋਮਣੀ ਅਕਾਲੀ ਦਲ ਦੀ 'ਗੱਲ ਪੰਜਾਬ ' ਦੀ ਕੈਂਪੇਨ ਅੱਜ ਦੂਜੇ ਦਿਨ ਵੀ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 100 ਦਿਨ 100 ਹਲਕੇ ਦੇ ਤਹਿਤ ਵੱਖ -ਵੱਖ ਹਲਕਿਆਂ 'ਚ ਰੈਲੀਆਂ -ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰੂਹਰ ਸਹਾਏ ਦੇ ਰਿਜੀ ਰਿਜ਼ੌਰਟ 'ਚ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਰੈਲੀ ਕੀਤੀ ਹੈ।
[caption id="attachment_525010" align="aligncenter"]
ਗੁਰੂਹਰਸਹਾਏ : ਅਕਾਲੀ -ਬਸਪਾ ਸਰਕਾਰ ਆਉਣ 'ਤੇ ਪਹਿਲੇ ਮਹੀਨੇ ਹੀ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ : ਸੁਖਬੀਰ ਸਿੰਘ ਬਾਦਲ[/caption]
ਇਸ ਦੌਰਾਨ ਗੁਰੂਹਰਸਹਾਏ 'ਚ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਇੱਕ ਇੱਕ ਖਦਸ਼ੇ ਨੂੰ ਦੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪਾਰਲੀਮੈਂਟ 'ਚ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ।
[caption id="attachment_525011" align="aligncenter"]
ਗੁਰੂਹਰਸਹਾਏ : ਅਕਾਲੀ -ਬਸਪਾ ਸਰਕਾਰ ਆਉਣ 'ਤੇ ਪਹਿਲੇ ਮਹੀਨੇ ਹੀ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ : ਸੁਖਬੀਰ ਸਿੰਘ ਬਾਦਲ[/caption]
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਹਿੱਤਾਂ ਲਈ ਬੀਜੇਪੀ ਨਾਲ ਕਈ ਸਾਲਾਂ ਪੁਰਾਣਾ ਰਿਸ਼ਤਾ ਤੋੜਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ -ਬਸਪਾ ਸਰਕਾਰ ਸਰਕਾਰ ਆਉਣ 'ਤੇ ਪਹਿਲੇ ਮਹੀਨੇ ਹੀ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰ ਪੰਜਾਬੀ ਦਾ 10 ਲੱਖ ਦਾ ਸਿਹਤ ਬੀਮਾ ਕੀਤਾ ਜਾਵੇਗਾ।
[caption id="attachment_525009" align="aligncenter"]
ਗੁਰੂਹਰਸਹਾਏ : ਅਕਾਲੀ -ਬਸਪਾ ਸਰਕਾਰ ਆਉਣ 'ਤੇ ਪਹਿਲੇ ਮਹੀਨੇ ਹੀ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ : ਸੁਖਬੀਰ ਸਿੰਘ ਬਾਦਲ[/caption]
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ 'ਚ ਇੱਕ ਵੀ ਗੈਂਗਸਟਰ ਨਹੀਂ ਰਹਿਣ ਦੇਣਾ। ਜਿਨ੍ਹਾਂ ਨੇ ਅਕਾਲੀ ਵਰਕਰਾਂ 'ਤੇ ਝੂਠੇ ਪਰਚੇ ਕੀਤੇ ਹਨ , ਉਹ ਜੇਲ੍ਹਾਂ 'ਚ ਹੋਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਖੇਤੀ ਕਾਨੂੰਨ ਰੱਦ ਕਰਾਂਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਹਿਤੈਸ਼ੀ ਪਾਰਟੀ ਹੈ ਅਤੇ ਸਰਕਾਰ ਆਉਣ 'ਤੇ 400 ਯੂਨਿਟ ਬਿਜਲੀ ਮੁਆਫ਼ ਕੀਤੀ ਜਾਵੇਗੀ।
-PTCNews