ਬਸਪਾ ਨੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਦਿੱਤਾ ਸਮਰਥਨ

By  Riya Bawa August 29th 2021 04:40 PM -- Updated: August 29th 2021 04:42 PM

ਫਗਵਾੜਾ: ਫਗਵਾੜਾ 'ਚ ਅੱਜ 'ਅਲਖ ਜਗਾਓ ਰੈਲੀ' ਦੌਰਾਨ ਬਸਪਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਸਮਰਥਨ ਦਿੱਤਾ ਹੈ। ਇਸ ਦੇ ਨਾਲ ਹੀ ਅੱਜ ਜਸਬੀਰ ਸਿੰਘ ਗੜ੍ਹੀ ਨੂੰ ਫਗਵਾੜਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਐਲਾਨਿਆ ਹੈ। ਇਸ ਸਬੰਧੀ ਬਸਪਾ ਦੇ ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ ਵਲੋਂ ਐਲਾਨ ਕੀਤਾ ਗਿਆ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਵੱਡੇ ਐਲਾਨ ਕੀਤੇ ਹਨ।

ਇਸ ਦੌਰਾਨ ਉਨ੍ਹਾਂ ਨੇ ਵੱਡੇ ਐਲਾਨ ਕਰਦਿਆਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਬਣਨ 'ਤੇ ਘੱਟੋਂ- ਘੱਟ 1 ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ 33 ਫ਼ੀਸਦ ਨੌਕਰੀਆਂ ਸਰਕਾਰੀ ਸਕੂਲਾਂ/ਕਾਲਜਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ 50% ਨੌਕਰੀਆਂ ਔਰਤਾਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ।

ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਪਾਰਟੀਆਂ 'ਤੇ ਤੰਜ ਕਸਿਆ ਹੈ। ਵਿਰੋਧੀ ਪਾਰਟੀਆਂ 'ਤੇ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ 4 ਸਾਲ ਬਰਬਾਦ ਕੀਤੇ ਹਨ। ਆਮ ਆਦਮੀ ਪਾਰਟੀ ਫਾਰਮ ਭਰਨ ਵਾਲਾ ਡਰਾਮਾ ਬੰਦ ਕਰੇ। ਕਾਂਗਰਸ ਦੇ ਮੰਤਰੀਆਂ ਨੇ ਕਰੋੜਾਂ ਦਾ ਘਪਲਾ ਕੀਤਾ ਹੈ।

ਅਕਾਲੀ-ਬਸਪਾ ਸਰਕਾਰ ਬਣਨ 'ਤੇ ਭ੍ਰਿਸ਼ਟਾਚਾਰੀ ਆਗੂ ਜੇਲ੍ਹ ਜਾਣਗੇ। ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਜੋ ਕਿਹਾ ਉਹ ਕੀਤਾ ਤੇ ਜੋ ਕਹਾਂਗੇ, ਉਹ ਕਰਾਂਗੇ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਰਿਸ਼ਤਾ ਬਹੁਤ ਪੁਰਾਣਾ ਹੈ।

Related Post