ਸੁਖਬੀਰ ਸਿੰਘ ਬਾਦਲ ਨੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਸਰਕਾਰ ਨੂੰ ਕੀਤੀ ਅਪੀਲ

By  Pardeep Singh July 31st 2022 06:09 PM

ਗਿੱਦੜਾਬਾਹਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਅਤੇ ਲੰਬੀ ਹਲਕੇ ਦੇ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਹੋਏ ਫਸਲੀ ਨੁਕਸਾਨ ਅਤੇ ਲੋਕਾਂ ਦੀਆਂ ਪਰੇਸ਼ਾਨੀਆਂ ਨੂੰ ਸੁਣਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕਈ ਇਲਾਕਿਆ ਵਿੱਚ ਮੀਂਹ ਪੈਣ ਕਾਰਨ ਫ਼ਸਲਾਂ ਦਾ ਬਹੁਤ ਹੀ ਨੁਕਸਾਨ ਹੋਇਆ ਹੈ ਜਿਸ ਕਾਰਨ ਕਿਸਾਨਾਂ ਦੀ ਆਰਥਿਕਤਾ ਵੀ ਪ੍ਰਭਾਵਿਤ ਹੋਈ ਹੈ।

 ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੂੰ ਕਿਹਾ ਹੈ ਕਿ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮਾਨ ਵੱਲੋਂ ਇਕ ਦਿਨ ਦਾ ਦੌਰਾ ਕਰਕੇ ਸਿਰਫ ਖਾਨਾਪੂਰਤੀ ਕੀਤੀ ਗਈ ਹੈ।

ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਮੀਂਹ ਪ੍ਰਭਾਵਿਤ ਇਲਾਕਿਆ ਨੂੰ ਕੋਈ ਸਪੈਸ਼ਲ ਪੈਕੇਜ ਦੇਣਾ ਚਾਹੀਦਾ ਹੈ ਤਾਂ ਕਿ ਇੰਨ੍ਹਾਂ ਦੇ ਨੁਕਸਾਨ ਦੀ ਭਰਪਾਈ ਹੋ ਸਕੇ। ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਜਿਹੜੇ ਕਿਸਾਨਾਂ ਦੀਆਂ ਫ਼ਸਲ ਪਾਣੀ ਵਿੱਚ ਡੁੱਬੀ ਹੈ ਉਸ ਨੂੰ ਪ੍ਰਤੀ ਏਕੜ 25-30 ਹਜ਼ਾਰ ਮੁਆਵਜ਼ਾ ਦੇਣਾ ਚਾਹੀਦਾ ਹੈ।

ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ ਹੈ ਕਿ ਮਾਲਵਾ ਵਿੱਚ ਮੀਂਹ ਦੇ ਪਾਣੀ ਨਾਲ 1000 ਏਕੜ ਫਸਲ ਖਰਾਬ ਹੋ ਚੁੱਕੀ ਹੈ ਉਨ੍ਹਾਂ ਨੇ ਕਿਹਾ ਹੈ ਕਿ ਮਾਨ ਸਰਕਾਰ ਪੰਜਾਬ ਵਿੱਚ ਫੇਲ ਹੋ ਚੁੱਕੀ ਹੈ।

ਇਹ ਵੀ ਪੜ੍ਹੋ:ਮੋਗਾ ਪੁਲਿਸ ਨੇ ਹੈਰੋਇਨ, 10 ਲੱਖ ਡਰੱਗ ਮਨੀ ਸਮੇਤ 4 ਤਸਕਰ ਕਾਬੂ

-PTC News

Related Post