ਸੁਖਬੀਰ ਸਿੰਘ ਬਾਦਲ ਨੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ

By  Shanker Badra September 25th 2021 04:28 PM

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਬਠਿੰਡਾ ਅਤੇ ਮਾਨਸਾ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਅੱਜ ਬਠਿੰਡਾ ਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਪਹੁੰਚੇ ਹਨ।

ਸੁਖਬੀਰ ਸਿੰਘ ਬਾਦਲ ਨੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ

ਜਿੱਥੇ ਗੁਲਾਬੀ ਸੁੰਡੀ ਕਾਰਨ ਕਿਸਾਨਾਂ ਦੀ ਨਰਮੇ ਦੀ ਫ਼ਸਲ ਖ਼ਰਾਬ ਹੋ ਗਈ ਹੈ ਤੇ ਕਿਸਾਨ ਖੜੀ ਫ਼ਸਲ ਵਾਹੁਣ ਲਈ ਮਜ਼ਬੂਰ ਹਨ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਤੋਂ ਨੁਕਸਾਨ ਦੀ ਭਰਪਾਈ ਅਤੇ ਬੀਜਾਂ ਵਿੱਚ ਘਪਲਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਸੁਖਬੀਰ ਸਿੰਘ ਬਾਦਲ ਨੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ

ਇਸ ਦੇ ਬਾਅਦ ਸੁਖਬੀਰ ਸਿੰਘ ਬਾਦਲ ਨੇ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ,ਜਿਸ ਦੌਰਾਨ ਉਨ੍ਹਾਂ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡਾ ਕਲਾਂ ਅਤੇ ਮਾਨ ਖੇਲਾ ਵਿੱਚ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋ ਰਹੀ ਨਰਮੇ ਦੀ ਫ਼ਸਲ ਦਾ ਖੇਤਾਂ 'ਚ ਕਿਸਾਨਾਂ ਕੋਲ ਜਾ ਕੇ ਜਾਇਜ਼ਾ ਲਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ

ਕਾਂਗਰਸ ਦੀ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਨਕਲੀ ਬੀਜਾਂ ਅਤੇ ਨਕਲੀ ਕੀਟਨਾਸ਼ਕਾਂ ਕਾਰਨ ਕਿਸਾਨਾਂ ਦੀਆਂ ਨਰਮੇ ਦੀਆਂ ਫਸਲਾਂ ਬਰਬਾਦ ਹੋ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਿਸਾਨਾਂ ਨੂੰਖ਼ਰਾਬ ਹੋਈ ਫਸਲ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ।

-PTCNews

Related Post