ਸੁਖਬੀਰ ਸਿੰਘ ਬਾਦਲ ਨੇ ਤੋਲਾਵਾਲ ਵਿਖੇ ਸਕੂਲ ਨੂੰ ਅਪਗਰੇਡ ਕਰਕੇ ਉਸਦਾ ਨਾਂ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਂ 'ਤੇ ਰੱਖਣ ਕੀਤੀ ਅਪੀਲ

By  Shanker Badra June 19th 2020 05:21 PM

ਸੁਖਬੀਰ ਸਿੰਘ ਬਾਦਲ ਨੇ ਤੋਲਾਵਾਲ ਵਿਖੇ ਸਕੂਲ ਨੂੰ ਅਪਗਰੇਡ ਕਰਕੇ ਉਸਦਾ ਨਾਂ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਂ 'ਤੇ ਰੱਖਣ ਕੀਤੀ ਅਪੀਲ:ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਨੇ ਅੱਜ ਲੱਦਾਖ ਦੀ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਸੰਗਰੂਰ ਦੇ ਪਿੰਡ ਤੋਲਾਵਾਲ ਦੇ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਸ਼ਹੀਦ ਦੇ ਪਰਿਵਾਰ ਨਾਲ ਕਾਫੀ ਸਮਾਂ ਬਿਤਾਇਆ ਤੇ ਦੁੱਖ ਸਾਂਝਾ ਕੀਤਾ ਹੈ। ਉਹਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਡ ਤੋਲਾਵਾਲ ਦੇ ਸਕੂਲ ਨੂੰ ਅਪਗਰੇਡ ਕਰ ਕੇ ਇਸਦਾ ਨਾਂ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਂ 'ਤੇ ਰੱਖਿਆ ਜਾਵੇ।

ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਪਿੰਡ ਵਿਚ ਇਕ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ ਗੁਰਬਿੰਦਰ ਵੱਲੋਂ ਭਾਰਤ ਅਤੇ ਚੀਨ ਸਰਹੱਦ 'ਤੇ ਚੀਨੀਆਂ ਦਾ ਮੁਕਾਬਲਾ ਕਰਦਿਆਂ ਛੋਟੀ ਉਮਰ ਵਿਚ ਹੀ ਦਿੱਤੀ ਮਹਾਨ ਸ਼ਹਾਦਤ ਹਮੇਸ਼ਾ ਯਾਦ ਰੱਖੀ ਜਾਵੇਗੀ। ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਸਾਰੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ ਅਤੇ ਉਹਨਾਂ ਦੇ ਜੱਦੀ ਪਿੰਡਾਂ ਤੇ ਸ਼ਹਿਰਾਂ ਵਿਚ ਉਹਨਾਂ ਦੀਆਂ ਯਾਦਗਾਰਾਂ ਬਣਾਈਆਂ ਜਾਣ।

Sukhbir Singh Badal visits family of Sepoy Gurbinder Singh ਸੁਖਬੀਰ ਸਿੰਘ ਬਾਦਲ ਨੇ ਤੋਲਾਵਾਲ ਵਿਖੇ ਸਕੂਲ ਨੂੰ ਅਪਗਰੇਡ ਕਰਕੇ ਉਸਦਾ ਨਾਂ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਂ 'ਤੇ ਰੱਖਣ ਕੀਤੀ ਅਪੀਲ

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਚੀਨ ਨੂੰ ਇਕ ਮਜ਼ਬੂਤ ਸੰਦੇਸ਼ ਦੇਣ ਦੀ ਜ਼ਰੂਰਤ ਹੈ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਨਾਜ਼ੁਕ ਮੌਕੇ ਅਸੀਂ ਸਾਰੇ ਪ੍ਰਧਾਨ ਮੰਤਰੀ ਤੇ ਭਾਰਤੀ ਫੌਜ ਦੇ ਨਾਲ ਹਾਂ। ਉਹਨਾਂ ਕਿਹਾ ਕਿ ਸਾਨੂੰ ਉਨ੍ਹਾਂ ਵੱਲੋਂ ਲਏ ਗਏ ਫੈਸਲਿਆਂ ਦੀ ਹਮਾਇਤ ਕਰਨੀ ਚਾਹੀਦੀ ਹੈ ਕਿਉਂਕਿ ਉਹ ਜ਼ਮੀਨੀ ਹਾਲਾਤ ਤੋਂ ਵਾਕਫ ਹਨ।

Sukhbir Singh Badal visits family of Sepoy Gurbinder Singh ਸੁਖਬੀਰ ਸਿੰਘ ਬਾਦਲ ਨੇ ਤੋਲਾਵਾਲ ਵਿਖੇ ਸਕੂਲ ਨੂੰ ਅਪਗਰੇਡ ਕਰਕੇ ਉਸਦਾ ਨਾਂ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਂ 'ਤੇ ਰੱਖਣ ਕੀਤੀ ਅਪੀਲ

ਇਸ ਦੌਰਾਨ ਸ੍ਰੀ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਸੰਵਦੇਨਸ਼ੀਲ ਮੁੱਦੇ 'ਤੇ ਰਾਜਨੀਤੀ ਨਾ ਕਰਨ। ਉਹਨਾਂ ਕਿਹਾ ਕਿ ਦੇਸ਼ ਦੇ ਜਰਨੈਲਾਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਮੌਜੂਦਾ ਹਾਲਾਤ ਵਿਚ ਕੀ ਕਰਨਾ ਚਾਹੀਦਾ ਹੈ ਤੇ ਕੀ ਕਾਰਵਾਈ ਕਰਨੀ ਚਾਹੀਦੀ ਹੈ, ਇਸ ਬਾਰੇ ਉਹਨਾਂ ਨੂੰ ਸਲਾਹ ਨਹੀਂ ਦੇਣੀ ਚਾਹੀਦੀ। ਉਹਨਾਂ ਕਿਹਾ ਕਿ ਇਥੇ ਵਿਹਲੇ ਬੈਠ ਕੇ ਉਪਦੇਸ਼ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਸਾਨੂੰ ਫੌਜ ਨੂੰ ਫੈਸਲੇ ਲੈਣ ਦੇਣਾ ਚਾਹੀਦਾ ਹੈ।

-PTCNews

Related Post