ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਿਆ

By  Shanker Badra March 1st 2021 03:02 PM

ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਿਆ:ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇਅਕਾਲੀ ਵਰਕਰਾਂ ਨੂੰਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੇਡਿੰਗ ਕਰਕੇ ਰੋਕਿਆ ਗਿਆ ਅਤੇ ਅਕਾਲੀ ਵਰਕਰਾਂ 'ਤੇਪਾਣੀ ਦੀਆਂ ਬੁਛਾੜਾਂ ਕੀਤੀਆਂ ਜਾ ਰਹੀਆਂ ਹਨ। ਪਾਣੀ ਦੀਆਂ ਬੁਛਾੜਾਂ ਦੇ ਬਾਵਜੂਦ ਵੀ ਅਕਾਲੀ ਵਰਕਰ ਅੱਗੇ ਵਿਧਾਨ ਸਭਾ ਵੱਲ ਵੱਧ ਰਹੇ ਹਨ। ਇਸ ਦੌਰਾਨ ਅਕਾਲੀ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ। ਮਹਿਲਾ ਅਕਾਲੀ ਵਰਕਰਾਂ 'ਤੇ ਵੀ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਇਸ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਆਗੂਆਂ ਨੂੰ ਚੰਡੀਗੜ੍ਹ ਦੇ ਸੈਕਟਰ -17 ਦੇ ਪੁਲਿਸ ਥਾਣੇ ਵਿੱਚ ਲਿਜਾਇਆ ਗਿਆ ਹੈ। ਅਕਾਲੀ ਵਰਕਰਾਂ ਵੱਲੋਂ ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ ਗਏ ਹਨ। ਚੰਡੀਗੜ੍ਹ 'ਚ ਕੈਪਟਨ ਸਰਕਾਰ ਖਿਲਾਫ ਅਕਾਲੀ ਦਲ ਦਾ ਹੱਲਾ ਬੋਲ।

-PTCNews

Related Post