ਸੁਖਬੀਰ ਸਿੰਘ ਬਾਦਲ ਨੇ ਹਾਕੀ ਖਿਡਾਰੀਆਂ ਨਾਲ ਕੀਤੀ ਗੱਲਬਾਤ, ਪੰਜਾਬ ਦੇ 11 ਪੁਰਸ਼ ਖਿਡਾਰੀਆਂ ਲਈ ਕੀਤੇ ਵੱਡੇ ਐਲਾਨ

By  Jashan A August 6th 2021 02:09 PM -- Updated: August 6th 2021 02:14 PM

ਚੰਡੀਗੜ੍ਹ: ਟੋਕੀਓ ਓਲੰਪਿਕ 'ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਕਾਂਸੀ ਦਾ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਜਿਸ ਤੋਂ ਬਾਅਦ ਪੂਰੇ ਦੇਸ਼ 'ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਤੇ ਨਾਲ ਹੀ ਰਾਜਨੀਤਕ ਆਗੂਆਂ ਵੱਲੋਂ ਹਾਕੀ ਟੀਮ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਹਾਕੀ ਖਿਡਾਰੀਆਂ ਨਾਲ ਗੱਲਬਾਤ ਕੀਤੀ, ਜਿਸ ਦੀ ਇੱਕ ਤਸਵੀਰ ਉਹਨਾਂ ਆਪਣੇ ਟਵਿਟਰ ਅਕਾਊਂਟ 'ਤੇ ਸ਼ੇਅਰ ਕੀਤੀ।

ਉਹਨਾਂ ਲਿਖਿਆ ਕਿ 'ਅੱਜ ਭਾਰਤੀ ਹਾਕੀ ਟੀਮ ਦੇ ਮੈਂਬਰਾਂ ਨਾਲ ਗੱਲ ਕਰਦਿਆਂ ਖੁਸ਼ੀ ਹੋਈ, ਉਨ੍ਹਾਂ ਦੀ ਸ਼ਾਨਦਾਰ ਖੇਡ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਅਕਾਲੀ-ਬਸਪਾ ਸਰਕਾਰ ਆਉਣ 'ਤੇ ਪੰਜਾਬ ਦੇ ਸਾਰੇ 11 ਖਿਡਾਰੀਆਂ ਨੂੰ ਤਿੰਨ-ਤਿੰਨ ਕਰੋੜ ਰੁਪਏ ਅਤੇ ਡੀਐਸਪੀ ਵਜੋਂ ਨੌਕਰੀ ਦਿੱਤੀ ਜਾਵੇਗੀ, ਇਹ ਸਾਰੇ ਖਿਡਾਰੀ ਇਸ ਸਨਮਾਨ ਅਤੇ ਇਨਾਮਾਂ ਦੇ ਹੱਕਦਾਰ ਹਨ।

ਹੋਰ ਪੜ੍ਹੋ:ਹਰਿਆਣਾ ਦੀਆਂ ਹਾਕੀ ਖਿਡਾਰਨਾਂ ਲਈ ਮਨੋਹਰ ਲਾਲ ਖੱਟਰ ਦਾ ਵੱਡਾ ਐਲਾਨ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੀ ਆਪਣੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇਣ ਦਾ ਐਲਾਨ ਕਰ ਚੁੱਕੀ ਹੈ। ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਖਿਡਾਰੀਆਂ ਨੂੰ ਇਨਾਮ ਵਜੋਂ 1-1 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਜ਼ਿਕਰ ਏ ਖਾਸ ਹੈ ਕਿ ਭਾਰਤੀ ਪੁਰਸ਼ ਹਾਕੀ ਟੀਮ ਨੇ ਵੀਰਵਾਰ ਨੂੰ ਟੋਕੀਓ ਓਲੰਪਿਕਸ ਵਿਚ ਜਰਮਨੀ ਨੂੰ ਹਰਾ ਕੇ 41 ਸਾਲਾਂ ਬਾਅਦ ਓਲੰਪਿਕ ਕਾਂਸੀ ਦਾ ਤਗਮਾ ਜਿੱਤ ਕੇ ਤਮਗੇ ਦਾ ਸੋਕਾ ਖ਼ਤਮ ਕੀਤਾ। 1980 ਦੀਆਂ ਮਾਸਕੋ ਓਲੰਪਿਕ ਖੇਡਾਂ ਤੋਂ ਬਾਅਦ ਇਹ ਭਾਰਤ ਦਾ ਪਹਿਲਾ ਓਲੰਪਿਕ ਹਾਕੀ ਤਗਮਾ ਹੈ।

-PTC News

Related Post