ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਐਮ.ਪੀ. ਸੁਖਦੇਵ ਸਿੰਘ ਲਿਬੜਾ ਦੇ ਦਿਹਾਂਤ  'ਤੇ ਕੀਤਾ ਦੁੱਖ ਦਾ ਪ੍ਰਗਟਾਵਾ

By  Shanker Badra September 6th 2019 06:33 PM

ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਐਮ.ਪੀ. ਸੁਖਦੇਵ ਸਿੰਘ ਲਿਬੜਾ ਦੇ ਦਿਹਾਂਤ  'ਤੇ ਕੀਤਾ ਦੁੱਖ ਦਾ ਪ੍ਰਗਟਾਵਾ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ 87 ਵਰ੍ਹਿਆਂ ਦੇ ਸਨ,ਜਿਨ੍ਹਾਂ ਨੇ ਅੱਜ ਸਵੇਰੇ ਖੰਨਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਪਤਨੀ, ਦੋ ਬੇਟੇ ਤੇ ਦੋ ਬੇਟੀਆਂ ਛੱਡ ਗਏ।

Sukhdev Singh Libra Death Captain Amarinder Singh Expressions of sorrow ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਐਮ.ਪੀ. ਸੁਖਦੇਵ ਸਿੰਘ ਲਿਬੜਾ ਦੇ ਦਿਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸੁਖਦੇਵ ਸਿੰਘ ਲਿਬੜਾ ਨੂੰ ਅਸੂਲਾਂ ਤੇ ਸਿਧਾਂਤਾਂ ਦੀ ਰਾਜਨੀਤੀ ਕਰਨ ਵਾਲਾ ਆਗੂ ਦੱਸਿਆ ਜਿਹੜਾ ਲੋਕਾਂ ਨਾਲ ਜ਼ਮੀਨੀ ਪੱਧਰ 'ਤੇ ਜੁੜਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਲਿਬੜਾ ਦੇ ਤੁਰ ਜਾਣ ਨਾਲ ਸੂਬਾ ਇਕ ਦਰਵੇਸ਼ ਸਿੱਖ ਸਿਆਸਤਦਾਨ ਤੋਂ ਵਿਰਵਾ ਹੋ ਗਿਆ। ਉਨ੍ਹਾਂ ਕਿਹਾ ਕਿ ਲਿਬੜਾ ਨੇ ਅਹੁਦੇ ਦੀ ਪ੍ਰਵਾਹ ਕਿਤੇ ਬਿਨਾਂ ਹਮੇਸ਼ਾ ਅਸੂਲਾਂ 'ਤੇ ਪਹਿਰਾ ਦਿੱਤਾ।ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੇ ਹੋਏ ਆਗੂ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Sukhdev Singh Libra Death Captain Amarinder Singh Expressions of sorrow ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਐਮ.ਪੀ. ਸੁਖਦੇਵ ਸਿੰਘ ਲਿਬੜਾ ਦੇ ਦਿਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਦੱਸਣਯੋਗ ਹੈ ਕਿ ਸੁਖਦੇਵ ਸਿੰਘ ਲਿਬੜਾ ਸਾਲ 1985 ਵਿੱਚ ਖੰਨਾ ਤੋਂ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ। ਸਾਲ 1998 ਤੋਂ 2004 ਤੱਕ ਰਾਜ ਸਭਾ ਦੇ ਮੈਂਬਰ ਰਹੇ ਅਤੇ 2004 ਵਿੱਚ ਰੋਪੜ ਅਤੇ 2009 ਵਿੱਚ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸਨ। ਇਸ ਸਮੇਂ ਦੌਰਾਨ ਉਹ 17 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੀ ਮੈਂਬਰ ਰਹੇ ਸਨ।

-PTCNews

Related Post