#FarmlawsRepeal : ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਸਵਾਗਤ

By  Shanker Badra November 19th 2021 10:54 AM

ਚੰਡੀਗੜ੍ਹ : ਕੇਂਦਰ ਦੀ ਸਰਕਾਰ ਨੇ ਇਕ ਸਾਲ ਬਾਅਦ ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਸ਼ੁੱਕਰਵਾਰ ਨੂੰ ਸਵੇਰੇ ਇਸ ਦਾ ਐਲਾਨ ਕੀਤਾ ਹੈ। ਪੰਜਾਬ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੀ ਜਿੱਤ ਹੈ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਪ੍ਣਾਮ ਕਰਦਾ ਹਾਂ।

#FarmlawsRepeal : ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਸਵਾਗਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਸਵਾਗਤ ਕੀਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਕਾਸ਼ ਪੁਰਬ ਮੌਕੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦਾ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਧਾਨ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਸਵਾਗਤ ਕੀਤਾ ਹੈ।

#FarmlawsRepeal : ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਸਵਾਗਤ

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਜੈਅੰਤੀ 'ਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਜਾਣਗੇ।

#FarmlawsRepeal : ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਸਵਾਗਤ

ਦੱਸਣਯੋਗ ਹੈ ਕਿ ਯੂਪੀ, ਹਰਿਆਣਾ ਅਤੇ ਪੰਜਾਬ ਸਮੇਤ ਕਈ ਰਾਜਾਂ ਦੇ ਕਿਸਾਨ ਦਿੱਲੀ-ਐਨਸੀਆਰ ਦੀਆਂ ਚਾਰ ਸਰਹੱਦਾਂ (ਸ਼ਾਹਜਹਾਨਪੁਰ, ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ) 'ਤੇ ਲਗਭਗ ਪਿਛਲੇ ਇੱਕ ਸਾਲ ਤੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨ ਪ੍ਰਦਰਸ਼ਨਕਾਰੀ 26 ਨਵੰਬਰ 2020 ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਸਨ।

-PTCNews

Related Post