ਸੁਖਪਾਲ ਖਹਿਰਾ ਵੱਲੋਂ ਭੁਲੱਥ ਦੇ ਵਿਧਾਇਕ ਵਜੋਂ ਅਸਤੀਫਾ

By  Jashan A April 25th 2019 01:11 PM

ਸੁਖਪਾਲ ਖਹਿਰਾ ਵੱਲੋਂ ਭੁਲੱਥ ਦੇ ਵਿਧਾਇਕ ਵਜੋਂ ਅਸਤੀਫਾ,ਚੰਡੀਗੜ੍ਹ: ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਨੇ ਅੱਜ ਵਿਧਾਇਕੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਵਿਧਾਨਸਭਾ ਸਪੀਕਰ ਰਾਣਾ ਕੇ. ਪੀ. ਨੂੰ ਭੇਜਿਆ ਹੈ। ਦੱਸ ਦੇਈਏ ਕਿ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਨੇ ਖਹਿਰਾ ਨੂੰ ਨੋਟਿਸ ਭੇਜ ਤੇ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਸੀ।

sukh ਸੁਖਪਾਲ ਖਹਿਰਾ ਵੱਲੋਂ ਭੁਲੱਥ ਦੇ ਵਿਧਾਇਕ ਵਜੋਂ ਅਸਤੀਫਾ

ਹੋਰ ਪੜ੍ਹੋ:ਕਰਜ਼ਾ ਮੁਆਫੀ ਨੂੰ ਲੈ ਕੇ ਪੰਜਾਬ ਵਿਧਾਨ ਸਭਾ ‘ਚ ਅਕਾਲੀ ਦਲ ਨੇ ਉਠਾਇਆ ਮੁੱਦਾ

ਸਪੀਕਰ ਨੇ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਮਗਰੋਂ ਕੀਤੀ ਸੀ।

ਹੋਰ ਪੜ੍ਹੋ:ਭਗਵੰਤ ਮਾਨ ਤੋਂ ਬਾਅਦ ਅਮਨ ਅਰੋੜਾ ਨੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

sukh ਸੁਖਪਾਲ ਖਹਿਰਾ ਵੱਲੋਂ ਭੁਲੱਥ ਦੇ ਵਿਧਾਇਕ ਵਜੋਂ ਅਸਤੀਫਾ

ਉਥੇ ਹੀ ਆਮ ਆਦਮੀ ਪਾਰਟੀ ਨੇ ਪਿਛਲੇ ਦਿਨੀਂ ਸਪੀਕਰ ਕੋਲ ਪਹੁੰਚ ਕਰਕੇ ਮੰਗ ਕੀਤੀ ਸੀ ਕਿ ਖਹਿਰਾ ਦੀ ਵਿਧਾਇਕੀ ਰੱਦ ਕੀਤੀ ਜਾਵੇ ਕਿਉਂਕਿ ਉਨ੍ਹਾਂ ਨੇ ‘ਆਪ’ ਤੋਂ ਵੱਖ ਹੋ ਕੇ ਨਵੀਂ ਪਾਰਟੀ ਬਣਾ ਲਈ ਹੈ। ਖਹਿਰਾ ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਤਾਂ ਅਸਤੀਫਾ ਦੇ ਦਿੱਤਾ ਸੀ ਪਰ ਵਿਧਾਇਕੀ ਤੋਂ ਨਹੀਂ।

-PTC News

Related Post