ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਦੇ ਇਨ੍ਹਾਂ ਕਾਰਨਾਂ ਕਰਕੇ ਰੱਦ ਹੋ ਸਕਦੇ ਨੇ ਨਾਮਜ਼ਦਗੀ ਪੱਤਰ

By  Shanker Badra April 30th 2019 10:28 AM -- Updated: April 30th 2019 10:33 AM

ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਦੇ ਇਨ੍ਹਾਂ ਕਾਰਨਾਂ ਕਰਕੇ ਰੱਦ ਹੋ ਸਕਦੇ ਨੇ ਨਾਮਜ਼ਦਗੀ ਪੱਤਰ:ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬਾਗੀ ਲੀਡਰ ਤੇ ਆਪਣਾ ਪੰਜਾਬ ਪਾਰਟੀ ਦੇ ਲੋਕ ਸਭਾ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਵੱਲੋਂ ਲੋਕ ਸਭਾ ਚੋਣ ਲੜਨ ਦੇ ਮੁੱਦੇ 'ਤੇ ਕਈ ਸਵਾਲ ਖੜ੍ਹੇ ਹੋ ਗਏ ਹਨ।ਜਿਸ ਨੂੰ ਲੈ ਕੇ ਪੰਜਾਬ ਅੰਦਰ ਕਈ ਚਰਚਾਵਾਂ ਚੱਲ ਰਹੀਆਂ ਹਨ ਕਿ ਸੁਖਪਾਲ ਸਿੰਘ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਦੇ ਕਾਗਜ਼ ਰੱਦ ਹੋ ਸਕਦੇ ਹਨ ਕਿਉਂਕਿ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ 'ਤੇ ਵਿਧਾਇਕ ਹੁੰਦਿਆਂ ਉਹ ਦੂਸਰੀ ਪਾਰਟੀ ਵੱਲੋਂ ਚੋਣਾਂ ਨਹੀਂ ਲੜ ਸਕਦੇ। [caption id="attachment_289214" align="aligncenter" width="300"]Sukhpal Khehra and Master Baldev Singh Can be canceled Nomination letter ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਦੇ ਇਨ੍ਹਾਂ ਕਾਰਨਾਂ ਕਰਕੇ ਰੱਦ ਹੋ ਸਕਦੇ ਨੇ ਨਾਮਜ਼ਦਗੀ ਪੱਤਰ[/caption] ਇਸ ਸਬੰਧੀ ਜਲੰਧਰ ਦੇ ਵਸਨੀਕ ਸਿਮਰਨਜੀਤ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਕਿਹਾ ਹੈ ਕਿ ਖਹਿਰਾ ਤੇ ਮਾਸਟਰ ਬਲਦੇਵ 'ਆਪ' ਦੇ ਵਿਧਾਇਕ ਹੋਣ ਕਰਕੇ ਪੰਜਾਬ ਏਕਤਾ ਪਾਰਟੀ ਵੱਲੋਂ ਲੋਕ ਸਭਾ ਦੀ ਚੋਣ ਨਹੀਂ ਲੜ ਸਕਦੇ ਹਨ।ਉਨ੍ਹਾਂ ਮੰਗ ਕੀਤੀ ਹੈ ਕਿ ਦੋਹਾਂ ਵਿਰੁੱਧ ਦਲਬਦਲੀ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਹੈ ਕਿ ਖਹਿਰਾ ਅਤੇ ਬਲਦੇਵ ਸਿੰਘ ਨੇ ਪੰਜਾਬ ਏਕਤਾ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਭਰ ਦਿੱਤੇ ਹਨ ਪਰ ਅਜੇ ਤੱਕ ਆਪਣੇ ਪਿਛਲੇ ਵਿਧਾਇਕ ਅਹੁਦਿਆਂ ਤੋਂ ਅਸਤੀਫਾ ਨਹੀ ਦਿੱਤਾ। [caption id="attachment_289212" align="aligncenter" width="300"]Sukhpal Khehra and Master Baldev Singh Can be canceled Nomination letter ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਦੇ ਇਨ੍ਹਾਂ ਕਾਰਨਾਂ ਕਰਕੇ ਰੱਦ ਹੋ ਸਕਦੇ ਨੇ ਨਾਮਜ਼ਦਗੀ ਪੱਤਰ[/caption] ਉਨ੍ਹਾਂ ਨੇ ਕਿਹਾ ਕਿ ਖਹਿਰਾ ਨੇ ਕੁਝ ਦਿਨ ਪਹਿਲਾਂ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਪਰ ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਕੋਲ ਪੇਸ਼ ਹੋ ਕੇ ਅਸਤੀਫਾ ਨਹੀਂ ਦਿੱਤਾ ਹੈ ਅਤੇ ਨਾ ਹੀ ਉਨ੍ਹਾਂ ਦਾ ਅਸਤੀਫ਼ਾ ਅਜੇ ਸਪੀਕਰ ਨੇ ਮਨਜ਼ੂਰ ਕੀਤਾ ਹੈ।ਸਿਮਰਨਜੀਤ ਨੇ ਕਿਹਾ ਕਿ ਕਾਨੂੰਨ ਦੇ ਨਿਯਮਾਂ ਮੁਤਾਬਿਕ ਜਦੋਂ ਤੱਕ ਕਿਸੇ ਵਿਧਾਇਕ ਦੇ ਪੁਰਾਣੇ ਅਹੁਦੇ ਤੋਂ ਅਸਤੀਫ਼ਾ ਨਹੀ ਦਿੱਤਾ ਜਾਂਦਾ ਉਹ ਨਵੀ ਪਾਰਟੀ ਵੱਲੋਂ ਚੋਣਾਂ ਨਹੀ ਲੜ ਸਕਦਾ, ਜਿਸ ਕਰਕੇ ਉਨ੍ਹਾਂ ਨੇ ਇਹ ਸ਼ਿਕਾਇਤ ਕਰਕੇ ਮਾ.ਬਲਦੇਵ ਸਿੰਘ ਅਤੇ ਸੁਖਪਾਲ ਖਹਿਰਾ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੀ ਮੰਗ ਕੀਤੀ ਹੈ। [caption id="attachment_289215" align="aligncenter" width="300"]Sukhpal Khehra and Master Baldev Singh Can be canceled Nomination letter ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਦੇ ਇਨ੍ਹਾਂ ਕਾਰਨਾਂ ਕਰਕੇ ਰੱਦ ਹੋ ਸਕਦੇ ਨੇ ਨਾਮਜ਼ਦਗੀ ਪੱਤਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਦੀਨਾਨਗਰ : BSF ਅਧਿਕਾਰੀਆਂ ਨੇ ਪਾਕਿਸਤਾਨ ਪਾਸਿਓਂ ਆਈ ਇੱਕ ਖਾਲੀ ਕਿਸ਼ਤੀ ਕੀਤੀ ਬਰਾਮਦ ਸਿਮਰਨਜੀਤ ਸਿੰਘ ਨੇ ਕਿਹਾ ਕਿ ਦਲਬਦਲੀ ਕਾਨੂੰਨ ਤਹਿਤ ਚੋਣ ਕਮਿਸ਼ਨ ਨੂੰ ਖਹਿਰਾ ਤੇ ਮਾਸਟਰ ਬਲਦੇਵ ਦੇ ਕਾਗਜ਼ ਰੱਦ ਕਰਨੇ ਚਾਹੀਦੇ ਹਨ ਅਤੇ ਜੇ ਕਮਿਸ਼ਨ ਨੇ ਕਾਗਜ਼ ਰੱਦ ਨਾ ਕੀਤੇ ਤਾਂ ਉਹ ਹਾਈ ਕੋਰਟ ਦਾ ਕੁੰਡਾ ਖੜਕਾਉਣਗੇ।ਦੱਸ ਦੇਈਏ ਕਿ ਪੰਜਾਬ ਏਕਤਾ ਪਾਰਟੀ ਵਲੋਂ ਸੁਖਪਾਲ ਖਹਿਰਾ ਲੋਕ ਸਭਾ ਹਲਕਾ ਬਠਿੰਡਾ ਅਤੇ ਮਾਸਟਰ ਬਲਦੇਵ ਸਿੰਘ ਲੋਕ ਸਭਾ ਹਲਕਾ ਫਰੀਦਕੋਟ ਤੋਂ ਚੋਣਾਂ ਲੜ ਰਹੇ ਹਨ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post