ਸੁਲਤਾਨਪੁਰ ਲੋਧੀ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ 150 ਡਰੋਨ ਰਾਹੀਂ ਅਸਮਾਨ 'ਚ ਬਣਾਇਆ ੴ ਦਾ ਚਿੰਨ੍ਹ, ਦੇਖੋ ਅਲੌਕਿਕ ਤਸਵੀਰਾਂ

By  Jashan A November 13th 2019 01:32 PM

ਸੁਲਤਾਨਪੁਰ ਲੋਧੀ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ 150 ਡਰੋਨ ਰਾਹੀਂ ਅਸਮਾਨ 'ਚ ਬਣਾਇਆ ੴ ਦਾ ਚਿੰਨ੍ਹ, ਦੇਖੋ ਅਲੌਕਿਕ ਤਸਵੀਰਾਂ,ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਸੰਗਤਾਂ ਵਲੋਂ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।

‘Ik Onkar’ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੇ ਦੇਸ਼ -ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਦੀ ਧਰਤੀ 'ਤੇ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ।

ਹੋਰ ਪੜ੍ਹੋ: ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉਥੇ ਕਈ ਧਾਰਮਿਕ ਜਥੇਬੰਦੀਆਂ ਵੱਲੋਂ ਗੁਰੂ ਨਾਨਕ ਪਾਤਸ਼ਾਹ ਦੇ ਜੀਵਨ 'ਤੇ ਚਾਨਣ ਪਾਉਣ ਵਾਲੇ ਕਈ ਸਮਾਗਮ ਉਲੀਕੇ ਗਏ, ਜਿਸ ਦੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵੀ ਸ਼ਾਨਦਾਰ ਮਲਟੀਮੀਡੀਆ ਸਾਊਂਡ ਐਂਡ ਲਾਈਟ ਸ਼ੋਅ ਕਰਵਾਇਆ ਗਿਆ ਅਤੇ ਸ਼ੋਅ ਦੌਰਾਨ 150 ਡਰੋਨ ਰਾਹੀਂ ਅਸਮਾਨ ‘ਚ ੴ ਦਾ ਅਤਿ ਸੁੰਦਰ ਚਿੰਨ੍ਹ ਬਣਾਇਆ ਗਿਆ। ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਇਸ ਅਲੌਕਿਕ ਨਜ਼ਾਰੇ ਨੂੰ ਸਾਫ਼ ਦੇਖ ਸਕਦੇ ਹੋ।

‘Ik Onkar’ ਇਸ ਤੋਂ ਪਹਿਲਾਂ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੀ ਧਰਮ ਪਤਨੀ ਸਮੇਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਪਹੁੰਚੇ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਜ਼ਿਕਰ ਏ ਖਾਸ ਹੈ ਕਿ ਸੁਲਤਾਨਪੁਰ ਲੋਧੀ ਨਾਲ ਗੁਰੂ ਨਾਨਕ ਦੇਵ ਜੀ ਦਾ ਬੜਾ ਗੂੜ੍ਹਾ ਰਿਸ਼ਤਾ ਹੈ। ਬਾਲ ਨਾਨਕ ਨੂੰ ਪਿਤਾ ਦੇ ਗੁੱਸੇ ਤੋਂ ਬਚਾਉਣ ਲਈ ਬੇਬੇ ਨਾਨਕੀ ਭਰਾ ਨੂੰ ਆਪਣੇ ਨਾਲ ਸੁਲਤਾਨਪੁਰ ਲੈ ਆਏ ਸਨ। ਇਥੇ ਗੁਰੂ ਨਾਨਕ ਦੇਵ ਜੀ ਨੇ ਮੋਦੀਖਾਨੇ ‘ਚ ਨੌਕਰੀ ਕੀਤੀ ਤੇ ਤੇਰਾ-ਤੇਰਾ ਤੋਲਿਆ।

ਗੁਰੂ ਨਾਨਕ ਦੇਵ ਜੀ ਵਲੋਂ ਤੋਲ ਲਈ ਵਰਤੇ ਗਏ ਵੱਟੇ ਤੇ ਉਸ ਵੇਲੇ ਦੇ ਕੁਝ ਸਿੱਕੇ ਅੱਜ ਵੀ ਇਥੇ ਮੌਜੂਦ ਹਨ।ਇਥੇ ਹੀ ਵੇਈਂ ‘ਚ ਡੁੱਬਕੀ ਮਗਰੋਂ ਗੁਰੂ ਸਾਹਿਬ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਸੀ।

https://twitter.com/ANI/status/1194289458163732480?s=20

 

-PTC News

Related Post