550ਵਾਂ ਪ੍ਰਕਾਸ਼ ਪੁਰਬ: ਸੁਲਤਾਨਪੁਰ ਲੋਧੀ ਪਹੁੰਚੇ ਮਨੋਹਰ ਲਾਲ ਖੱਟਰ, SGPC ਦੇ ਮੁੱਖ ਸਮਾਗਮ 'ਚ ਕੀਤੀ ਸ਼ਮੂਲੀਅਤ

By  Jashan A November 11th 2019 04:34 PM -- Updated: November 11th 2019 04:35 PM

550ਵਾਂ ਪ੍ਰਕਾਸ਼ ਪੁਰਬ: ਸੁਲਤਾਨਪੁਰ ਲੋਧੀ ਪਹੁੰਚੇ ਮਨੋਹਰ ਲਾਲ ਖੱਟਰ, SGPC ਦੇ ਮੁੱਖ ਸਮਾਗਮ 'ਚ ਕੀਤੀ ਸ਼ਮੂਲੀਅਤ,ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਦੀ ਧਰਤੀ 'ਤੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਪਹੁੰਚ ਰਹੀਆਂ ਹਨ।ਇਸ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵੱਡੇ ਪੱਧਰ ਤੇ ਪ੍ਰੋਗਰਾਮ ਉਲੀਕੇ ਗਏ ਹਨ।

Manohar Lal Khattarਜਿਸ ਦੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸ੍ਰੀ ਗੁਰੂ ਨਾਨਕ ਸਟੇਡੀਅਮ ‘ਚ ਮੁੱਖ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ 'ਚ ਵੱਡੀ ਗਿਣਤੀ 'ਚ ਜਿਥੇ ਸੰਗਤਾਂ ਨਤਮਸਤਕ ਹੋ ਰਹੀਆਂ ਹਨ, ਉਥੇ ਸਿਆਸੀ ਆਗੂ ਵੀ ਇਸ ਪਵਿੱਤਰ ਧਰਤੀ 'ਤੇ ਪਹੁੰਚ ਰਹੇ ਹਨ। ਇਸ ਦੌਰਾਨ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸੁਲਤਾਨਪੁਰ ਲੋਧੀ ਪਹੁੰਚੇ, ਜਿਥੇ ਉਹਨਾਂ ਨੇ ਮੁੱਖ ਪੰਡਾਲ ਸਮਾਗਮ ਸ਼ਮੂਲੀਅਤ ਕੀਤੀ ਤੇ ਉਹਨਾਂ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੇ ਕਈ ਹੋਰ ਦਿੱਗਜ ਆਗੂ ਵੀ ਮੌਜੂਦ ਰਹੇ।

Manohar Lal Khattarਇਸ ਦੌਰਾਨ ਮਨੋਹਰ ਲਾਲ ਖੱਟਰ ਨੇ ਸੰਗਤਾਂ ਨੂੰ ਸੰਬੋਧਨ ਵੀ ਕੀਤਾ। ਇਸ ਮੌਕੇ ਮਨੋਹਰ ਲਾਲ ਖੱਟਰ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਉਹਨਾਂ ਕਿਹਾ ਕਿ ਗੁਰੂ ਸਾਹਿਬ ਜੀ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਨੂੰ ਵੱਡੀ ਖੁਸ਼ੀ ਮਿਲੀ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਹੈ, ਜਿਸ ਦੌਰਾਨ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰ ਸਕਣਗੀਆਂ।

ਇਸ ਮੌਕੇ ਉਹਨਾਂ ਕਿਹਾ ਕਿ ਇਹ ਦਿਹਾੜੇ ਸਾਨੂੰ ਹਮੇਸ਼ਾ ਯਾਦ ਰਹਿਣਗੇ। ਉਹਨਾਂ ਨੇ ਗੁਰੂ ਸਾਹਿਬ ਜੀ ਦੇ ਜੀਵਨੀ ਬਾਰੇ ਵੀ ਗੱਲ ਕੀਤੀ ਅਤੇ ਗੁਰੂ ਸਾਹਿਬ ਜੀ ਦੇ ਦਿੱਤੇ ਉਪਦੇਸ਼ਾਂ 'ਤੇ ਚੱਲਣ ਲਈ ਸੰਗਤਾਂ ਨੂੰ ਅਪੀਲ ਵੀ ਕੀਤੀ।

Manohar Lal Khattarਅੱਗੇ ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਹਰਿਆਣਾ 'ਚ ਬਹੁਤ ਸਾਰੇ ਅਸਥਾਨ ਹਨ, ਜਿਥੇ ਪਹਿਲੀ ਉਦਾਸੀ ਵੇਲੇ ਗਏ ਸਨ। ਉਹਨਾਂ ਕਿਹਾ ਗੋਪਾਲ ਮੋਚਨ 'ਚ ਅੱਜ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੁੰਦੇ ਹਨ।

ਜ਼ਿਕਰ ਏ ਖਾਸ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਦੁਨੀਆ ਭਰ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

-PTC News

Related Post