550ਵੇਂ ਪ੍ਰਕਾਸ਼ ਪੁਰਬ ਮੌਕੇ NRIs ਦਾ ਵੱਡਾ ਐਲਾਨ, ਸੰਗਤਾਂ ਲਈ ਖੋਲ੍ਹੇ ਘਰਾਂ ਦੇ ਦਰਵਾਜੇ !

By  Jashan A November 2nd 2019 03:30 PM -- Updated: November 2nd 2019 03:36 PM

550ਵੇਂ ਪ੍ਰਕਾਸ਼ ਪੁਰਬ ਮੌਕੇ NRIs ਦਾ ਵੱਡਾ ਐਲਾਨ, ਸੰਗਤਾਂ ਲਈ ਖੋਲ੍ਹੇ ਘਰਾਂ ਦੇ ਦਰਵਾਜੇ !,ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਦੌਰਾਨ ਸੰਗਤਾਂ ਵੱਲੋਂ ਵੱਡੇ ਪੱਧਰ 'ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ।ਉਥੇ ਹੀ ਕਈ ਲੋਕ ਗੁਰੂ ਸਾਹਿਬ ਜੀ ਨੂੰ ਆਪਣੇ ਆਪਣੇ ਢੰਗ ਨਾਲ ਯਾਦ ਰਹੇ ਹਨ।

Sultanpur Lodhiਅਜਿਹੇ 'ਚ ਐਨ ਆਰ ਆਈਜ਼ ਨੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਆਉਣ ਵਾਲੀਆਂ ਸੰਗਤਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ। ਦਰਅਸਲ, ਸੁਲਤਾਨਪੁਰ ਲੋਧੀ ਦੇ ਪਿੰਡ ਸ਼ੇਰਪੁਰ ਦੋਨਾਂ ਦੇ ਪਰਿਵਾਰਾਂ ਵੱਲੋਂ ਸੁਲਤਾਨਪੁਰ ਲੋਧੀ ਪਹੁੰਚ ਰਹੀ ਸੰਗਤ ਲਈ ਪਿੰਡ 'ਚ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ "Air India" ਦਾ ਵਿਲੱਖਣ ਉਪਰਾਲਾ, ਦੇਖੋ ਤਸਵੀਰਾਂ

ਪਿੰਡ ਦੇ ਐਨ ਆਰ ਆਈਜ਼ ਵੀਰਾਂ ਵੱਲੋਂ ਸੰਗਤਾਂ ਦੇ ਰਹਿਣ ਲਈ ਆਪਣੀਆਂ ਕੋਠੀਆਂ ਖਾਲੀ ਕੀਤੀਆਂ ਗਈਆਂ ਹਨ ਤੇ ਉਹਨਾਂ ਦੀ ਸਾਫ ਸਫਾਈ ਕਰਵਾ ਕੇ ਸੰਗਤਾਂ ਦੀ ਸਹੂਲਤ ਲਈ ਮੁਹਈਆ ਕਰਵਾਈਆਂ ਜਾ ਰਹੀਆਂ ਹਨ।

Sultanpur Lodhiਇਨ੍ਹਾਂ ਹੀ ਨਹੀਂ ਪਰਿਵਾਰਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੰਗਤਾਂ ਦੇ ਆਉਣ ਜਾਣ ਲਈ ਸਪੈਸ਼ਲ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਸੰਗਤਾਂ ਨੂੰ ਦਰਸ਼ਨ ਕਰਨ 'ਚ ਕੋਈ ਦਿੱਕਤ ਨਾ ਆ ਸਕੇ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਗੁਰੂ ਸਾਹਿਬ ਜੇ ਦੇ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਆਪਣਾ ਯੋਗਦਾਨ ਪਾ ਰਹੇ ਹਨ ਤੇ ਇਹ ਸੇਵਾ ਕਰ ਆਪਣੇ ਆਪ ਨੂੰ ਵਡਭਾਗਾ ਸਮਝ ਰਹੇ ਹਾਂ।

Sultanpur Lodhiਜ਼ਿਕਰ ਏ ਖਾਸ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ 'ਚ 4 ਨਵੰਬਰ ਤੋਂ 13 ਨਵੰਬਰ ਤੱਕ ਸਮਾਗਮ ਕਰਵਾਏ ਜਾ ਰਹੇ ਹਨ। ਜਿਨ੍ਹਾਂ 'ਚ ਸ਼ਿਰਕਤ ਕਰਨ ਲਈ ਹੁਣ ਤੋਂ ਵੀ ਵੱਡੀ ਗਿਣਤੀ 'ਚ ਸੰਗਤਾਂ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀ ਰਿਹਾਇਸ਼ ਪਿੰਡ ਵਾਸੀਆਂ ਵੱਲੋਂ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ।

-PTC News

Related Post