ਸੁਲਤਾਨਪੁਰ ਲੋਧੀ: 550 ਸਾਲਾ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਬਰਕਰਾਰ, ਗੁ: ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਦਾ ਆਇਆ ਹੜ੍ਹ

By  Jashan A November 10th 2019 11:35 AM -- Updated: November 10th 2019 11:42 AM

ਸੁਲਤਾਨਪੁਰ ਲੋਧੀ: 550 ਸਾਲਾ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਬਰਕਰਾਰ, ਗੁ: ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਦਾ ਆਇਆ ਹੜ੍ਹ,ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਨੀਆ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਪਹੁੰਚ ਰਹੀਆਂ ਹਨ।

Sultanpur Lodhiਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਅੱਜ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਪੁੱਜ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣੇ ਆਪ ਨੂੰ ਵਡਭਾਗਾ ਸਮਝ ਰਹੀਆਂ ਹਨ।

ਹੋਰ ਪੜ੍ਹੋ: ਸੁਲਤਾਨਪੁਰ ਲੋਧੀ: ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

Sultanpur Lodhiਤੁਹਾਨੂੰ ਦੱਸ ਦਈਏ ਕਿ ਸੁਲਤਾਨਪੁਰ ਲੋਧੀ ਤੋਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਸਾਫ਼ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਦੂਰੋਂ ਨੇੜਿਓਂ ਸੰਗਤਾਂ ਵੱਡੀ ਗਿਣਤੀ 'ਚ ਗੁਰੂ ਘਰ ਪਹੁੰਚ ਰਹੀਆਂ ਹਨ ਤੇ ਇਥੇ ਨਤਮਸਤਕ ਹੋ ਕੇ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।

ਇਸ ਮੌਕੇ ਧਾਰਮਿਕ ਜਥੇਬੰਦੀਆਂ ਤੇ ਸਥਾਨਕ ਸੰਗਤਾਂ ਵੱਲੋਂ ਵੀ ਦਰਸ਼ਨਾਂ ਲਈ ਪਹੁੰਚ ਸ਼ਰਧਾਲੂਆਂ ਲਈ ਕਈ ਤਰ੍ਹਾਂ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।

Sultanpur Lodhiਜ਼ਿਕਰ ਏ ਖਾਸ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਵੱਖੋ-ਵੱਖ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ, ਜੋ ਕਿ 13 ਨਵੰਬਰ ਤੱਕ ਚੱਲਣਗੇ। ਜਿਨ੍ਹਾਂ ‘ਚ ਜਿਥੇ ਦੇਸ਼-ਵਿਦੇਸ਼ ਤੋਂ ਸੰਗਤਾਂ ਸ਼ਿਰਕਤ ਕਰਨਗੀਆਂ, ਉਥੇ ਹੀ ਕਈ ਸੰਤ ਮਹਾਪੁਰਸ਼ ਵੀ ਸ਼ਮੂਲੀਅਤ ਕਰਨਗੇ।

-PTC News

Related Post