ਸੁਲਤਾਨਪੁਰ ਲੋਧੀ: 550ਵੇਂ ਪ੍ਰਕਾਸ਼ ਪੁਰਬ ਦੀਆਂ ਰੌਣਕਾਂ, ਵੱਡੀ ਗਿਣਤੀ 'ਚ ਸੰਗਤਾਂ ਗੁ: ਬੇਰ ਸਾਹਿਬ ਵਿਖੇ ਹੋ ਰਹੀਆਂ ਨੇ ਨਤਮਸਤਕ

By  Jashan A November 6th 2019 08:59 AM

ਸੁਲਤਾਨਪੁਰ ਲੋਧੀ: 550ਵੇਂ ਪ੍ਰਕਾਸ਼ ਪੁਰਬ ਦੀਆਂ ਰੌਣਕਾਂ, ਵੱਡੀ ਗਿਣਤੀ 'ਚ ਸੰਗਤਾਂ ਗੁ: ਬੇਰ ਸਾਹਿਬ ਵਿਖੇ ਹੋ ਰਹੀਆਂ ਨੇ ਨਤਮਸਤਕ,ਸੁਲਤਾਨਪੁਰ ਲੋਧੀ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ 'ਚ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ। ਜਿਸ ਦੌਰਾਨ ਦੁਨੀਆ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ ਪਾਵਨ ਤੇ ਪਵਿੱਤਰ ਧਰਤੀ 'ਤੇ ਪਹੁੰਚ ਰਹੀਆਂ ਹਨ।

Sultanpur Lodhiਇਸ ਦੌਰਾਨ ਸੰਗਤਾਂ ਵੱਡੀ ਗਿਣਤੀ 'ਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਸੁਲਤਾਨਪੁਰ ਸਥਿਤ ਹੋਰਨਾਂ ਗੁਰੂ ਘਰਾਂ 'ਚ ਮੱਥਾ ਟੇਕ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ। ਪ੍ਰਕਾਸ਼ ਦਿਹਾੜੇ ਮੌਕੇ ਜਿਥੇ ਵੱਡੇ ਸੇਵਾ ਕਰ ਰਹੇ ਹਨ, ਉਥੇ ਹੀ ਬੱਚੇ ਵੀ ਗੁਰੂ ਘਰ 'ਚ ਆਪਣੀ ਬਣਦੀ ਸੇਵਾ ਨਿਭਾ ਰਹੇ ਹਨ।

ਹੋਰ ਪੜ੍ਹੋ: ਪੰਜਾਬ ਸਰਕਾਰ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਦਾ ਦੇਵੇ ਦਰਜ਼ਾ : ਭਾਈ ਲੌਂਗੋਵਾਲ

Sultanpur Lodhiਇਸ ਮੌਕੇ ਧਾਰਮਿਕ ਜਥੇਬੰਦੀਆਂ ਤੇ ਸਥਾਨਕ ਸੰਗਤਾਂ ਵੱਲੋਂ ਵੀ ਦਰਸ਼ਨਾਂ ਲਈ ਪਹੁੰਚ ਸ਼ਰਧਾਲੂਆਂ ਲਈ ਕਈ ਤਰ੍ਹਾਂ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।

Sultanpur Lodhiਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਵਿਖੇ ਵੱਡੇ ਪੱਧਰ 'ਤੇ ਪ੍ਰੋਗਰਾਮ ਉਲੀਕੇ ਗਏ ਹਨ। ਜਿਨ੍ਹਾਂ 'ਚ ਕਈ ਖੇਡ ਮੁਕਾਬਲੇ ਅਤੇ ਧਾਰਮਿਕ ਸਮਾਗਮ ਸ਼ਾਮਿਲ ਹਨ, ਜਿਨ੍ਹਾਂ 'ਚ ਸੰਗਤਾਂ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਰਹੀਆਂ ਹਨ।

Sultanpur Lodhiਜ਼ਿਕਰ ਏ ਖਾਸ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਵੱਖੋ-ਵੱਖ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ, ਜੋ ਕਿ 13 ਨਵੰਬਰ ਤੱਕ ਚੱਲਣਗੇ। ਜਿਨ੍ਹਾਂ 'ਚ ਦੇਸ਼-ਵਿਦੇਸ਼ ਜਿਥੇ ਸੰਗਤਾਂ ਸ਼ਿਰਕਤ ਕਰਨਗੀਆਂ, ਉਥੇ ਹੀ ਕਈ ਸੰਤ ਮਹਾਪੁਰਸ਼ ਵੀ ਸ਼ਮੂਲੀਅਤ ਕਰਨਗੇ।

-PTC News

Related Post