ਸੁਲਤਾਨਪੁਰ ਲੋਧੀ ਦੇ ਸਮੂਹ ਸਕੂਲਾਂ 'ਚ 15 ਨਵੰਬਰ ਤੱਕ ਛੁੱਟੀਆਂ ਦਾ ਐਲਾਨ ,ਡਿਪਟੀ ਕਮਿਸ਼ਨਰ ਵੱਲੋਂ ਪੱਤਰ ਜਾਰੀ

By  Shanker Badra November 4th 2019 04:53 PM

ਸੁਲਤਾਨਪੁਰ ਲੋਧੀ ਦੇ ਸਮੂਹ ਸਕੂਲਾਂ 'ਚ 15 ਨਵੰਬਰ ਤੱਕ ਛੁੱਟੀਆਂ ਦਾ ਐਲਾਨ ,ਡਿਪਟੀ ਕਮਿਸ਼ਨਰ ਵੱਲੋਂ ਪੱਤਰ ਜਾਰੀ:ਕਪੂਰਥਲਾ :  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸ਼ੁਰੂਆਤ 1 ਨਵੰਬਰ ਤੋਂ ਸੁਲਤਾਨਪੁਰ ਲੋਧੀ ਵਿਖੇ ਹੋ ਗਈ ਹੈ। ਇਹ ਸਮਾਗਮ 13 ਨਵੰਬਰ ਤੱਕ ਜਾਰੀ ਰਹਿਣਗੇ।ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ 1 ਲੱਖ ਤੋਂ ਵੀ ਵੱਧ ਸ਼ਰਧਾਲੂ ਹੁਣੇ ਰੋਜ਼ਾਨਾ ਪਵਿੱਤਰ ਨਗਰ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ। [caption id="attachment_356205" align="aligncenter" width="300"]Sultanpur Lodhi All schools To 15 November Holiday ਸੁਲਤਾਨਪੁਰ ਲੋਧੀ ਦੇ ਸਮੂਹ ਸਕੂਲਾਂ 'ਚ 15 ਨਵੰਬਰ ਤੱਕ ਛੁੱਟੀਆਂ ਦਾ ਐਲਾਨ ,ਡਿਪਟੀ ਕਮਿਸ਼ਨਰ ਵੱਲੋਂ ਪੱਤਰ ਜਾਰੀ[/caption] ਇਸ ਦੌਰਾਨ ਕਪੂਰਥਲਾ ਦੇ ਡਿਪਟੀ ਕਮਿਸ਼ਨਰ  ਡੀ.ਪੀ.ਐੱਸ. ਖਰਬੰਦਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ 'ਚ ਸੰਗਤਾਂ ਦੀ ਵੱਧ ਰਹੀ ਆਮਦ ਨੂੰ ਵੇਖਦਿਆਂ ਸਕੂਲ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। [caption id="attachment_356204" align="aligncenter" width="237"]Sultanpur Lodhi All schools To 15 November Holiday ਸੁਲਤਾਨਪੁਰ ਲੋਧੀ ਦੇ ਸਮੂਹ ਸਕੂਲਾਂ 'ਚ 15 ਨਵੰਬਰ ਤੱਕ ਛੁੱਟੀਆਂ ਦਾ ਐਲਾਨ ,ਡਿਪਟੀ ਕਮਿਸ਼ਨਰ ਵੱਲੋਂ ਪੱਤਰ ਜਾਰੀ[/caption] ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਦੀ ਹਦੂਦ ਅੰਦਰ ਪੈਂਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਨਿੱਜੀ ਅਤੇ ਪ੍ਰਾਇਮਰੀ ਸਕੂਲਾਂ 'ਚ 4 ਨਵੰਬਰ ਤੋਂ 15 ਨਵੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।ਇਸ ਸਬੰਧੀ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ। -PTCNews

Related Post