ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A November 23rd 2018 11:05 AM -- Updated: November 23rd 2018 11:30 AM

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ,ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਸੁਲਤਾਨਪੁਰ ਲੋਧੀ ਪਹੁੰਚੇ।

parkash purabਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਸਰਵਣ ਕੀਤੀ। ਪ੍ਰਕਾਸ਼ ਸਿੰਘ ਬਾਦਲ ਵੱਲੋਂ ਉਥੇ ਪਹੁੰਚਣ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਨੂੰ ਸਿਰੋਪਾਓ ਭੇਂਟ ਕੀਤਾ ਗਿਆ।

parkash purabਦੱਸਣਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੌਰਾਨ ਗੁਰਦੁਆਰਾ ਬੇਰ ਸਾਹਿਬ 'ਚ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ।

—PTC News

Related Post