ਸੁਲਤਾਨਪੁਰ ਲੋਧੀ: ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਟੈਂਟ ਸਿਟੀ ‘ਚ ਖੜ੍ਹਿਆ ਮੀਂਹ ਦਾ ਪਾਣੀ

By  Jashan A November 8th 2019 09:29 AM

ਸੁਲਤਾਨਪੁਰ ਲੋਧੀ: ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਟੈਂਟ ਸਿਟੀ ‘ਚ ਖੜ੍ਹਿਆ ਮੀਂਹ ਦਾ ਪਾਣੀ,ਸੁਲਤਾਨਪੁਰ ਲੋਧੀ: ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਨੂੰ ਲੈ ਕੇ ਸੁਲਤਾਨਪੁਰ ਲੋਧੀ 'ਚ ਪੰਜਾਬ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਜੋ ਪ੍ਰਬੰਧ ਕੀਤੇ ਗਏ ਸਨ, ਉਹਨਾਂ ਦੀ ਪੋਲ ਖੁੱਲ੍ਹ ਗਈ ਹੈ।

Sultanpur Lodhi ਦਰਅਸਲ, ਬੀਤੇ ਕੱਲ੍ਹ ਤੋਂ ਸੁਲਤਾਨਪੁਰ ਲੋਧੀ 'ਚ ਭਾਰੀ ਬਾਰਿਸ਼ ਹੋ ਰਹੀ ਹੈ ਤੇ ਸਰਕਾਰ ਵੱਲੋਂ ਕਰੋੜਾਂ ਦੀ ਲਾਗਤ ਨਾਲ ਸੰਗਤਾਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ 'ਚ ਬੀਤੀ ਰਾਤ ਬਾਰਿਸ਼ ਦਾ ਪਾਣੀ ਵੜ੍ਹ ਗਿਆ ਅਤੇ ਬੱਤੀ ਵੀ ਗੁੱਲ ਹੋ ਗਈ। ਜਿਸ ਕਾਰਨ ਸ਼ਰਧਾਲੂਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੋਰ ਪੜ੍ਹੋ: 550ਵੇਂ ਪ੍ਰਕਾਸ਼ ਪੁਰਬ ਮੌਕੇ NRIs ਦਾ ਵੱਡਾ ਐਲਾਨ, ਸੰਗਤਾਂ ਲਈ ਖੋਲ੍ਹੇ ਘਰਾਂ ਦੇ ਦਰਵਾਜੇ !

Sultanpur Lodhiਪੰਜਾਬ ਸਰਕਾਰ ਵੱਲੋਂ ਦਾਅਵੇ ਕੀਤੇ ਗਏ ਸਨ ਕਿ ਸੰਗਤਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਪਰ ਮੌਜੂਦਾ ਹਾਲਾਤ ਸੂਬਾ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੋਲ ਰਹੇ ਹਨ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਬਾਰਿਸ਼ ਕਾਰਨ ਕਾਫੀ ਪ੍ਰੇਸ਼ਾਨੀ ਆ ਰਹੀ ਹੈ।

ਜ਼ਿਕਰ ਏ ਖਾਸ ਹੈ ਕਿ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਨੂੰ ਸਮਰਪਿਤ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ 1 ਨਵੰਬਰ ਤੋਂ ਸਮਾਗਮ ਜਾਰੀ ਹਨ। ਜਿਨ੍ਹਾਂ 'ਚ ਸ਼ਿਰਕਤ ਕਰਨ ਲਈ ਵੱਡੀ ਗਿਣਤੀ 'ਚ ਸੰਗਤਾਂ ਇਥੇ ਪਹੁੰਚ ਰਹੀਆਂ ਹਨ ਤੇ ਸੰਗਤਾਂ ਗੁਰੂ ਦੀ ਹਜ਼ੂਰੀ 'ਚ ਹਾਜ਼ਰੀ ਭਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।

-PTC News

Related Post