ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra July 10th 2019 05:16 PM

ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਇਕਜੁਟਤਾ ਨਾਲ ਸਹਿਯੋਗੀ ਭੂਮਿਕਾ ਨਿਭਾਉਣ ਲਈ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਸਮੂਹ ਅਹੁਦੇਦਾਰਾਂ ਨੇ ਵਚਨਬਧਤਾ ਪ੍ਰਗਟਾਈ ਹੈ। ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਅਸ਼ੋਕ ਮੋਗਲਾ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਮੂਹਿਕ ਰੂਪ ਵਿਚ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਇਕ ਸੁਭਾਗਾ ਸਮਾਂ ਹੈ, ਜਿਸ ਨੂੰ ਸਮੂਹ ਨਗਰ ਕੌਂਸਲ ਵੱਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਰਲਮਿਲ ਕੇ ਮਨਾਇਆ ਜਾਵੇਗਾ।

Sultanpur Lodhi Nagar Council President Including other members at Sri Harmandir Sahib ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਕਿਹਾ ਕਿ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਹੈ ਕਿ ਉਹ ਸਾਰਿਆਂ ਨੂੰ ਏਕਤਾ ਨਾਲ ਗੁਰੂ ਸਾਹਿਬ ਦੇ ਪੁਰਬ ਸਮੇਂ ਸਹਿਯੋਗ ਬਣਨ ਦੀ ਪ੍ਰੇਰਣਾ ਦੇਣ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਮੋਗਲਾ ਤੇ ਮੈਂਬਰਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Sultanpur Lodhi Nagar Council President Including other members at Sri Harmandir Sahib ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੈਂਬਰ ਜੁਗਲ ਕੋਹਲੀ, ਸੰਦੀਪ ਕੌਰ, ਸੁਮਨ ਬਾਲਾ, ਦਵਿੰਦਰ ਕੌਰ, ਸੁਨੀਤਾ ਤੀਰ, ਚਰਨਕਮਲ, ਜਤਿੰਦਰ ਰਾਜੂ, ਵੀਨਾ ਮੰਗਲਾ, ਦਿਲਬਾਗ ਸਿੰਘ, ਰਵਿੰਦਰ ਸਿੰਘ, ਗੁਰਨਾਮ ਸਿੰਘ ਅਤੇ ਹੋਰ ਮੌਜੂਦ ਸਨ।

-PTCNews

Related Post