ਸੁਲਤਾਨਪੁਰ ਲੋਧੀ: ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ ਗੁ: ਸ੍ਰੀ ਬੇਰ ਸਾਹਿਬ ਵਿਖੇ ਹੋਇਆ ਸੰਪੰਨ (ਤਸਵੀਰਾਂ)

By  Jashan A November 11th 2019 06:09 PM

ਸੁਲਤਾਨਪੁਰ ਲੋਧੀ: ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ ਗੁ: ਸ੍ਰੀ ਬੇਰ ਸਾਹਿਬ ਵਿਖੇ ਹੋਇਆ ਸੰਪੰਨ (ਤਸਵੀਰਾਂ),ਸੁਲਤਾਨਪੁਰ ਲੋਧੀ: ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਇਸ ਪਾਵਨ ਧਰਤੀ 'ਤੇ ਪਹੁੰਚ ਰਹੀਆਂ ਹਨ। ਇਸ ਦੌਰਾਨ ਕਈ ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਵੱਡੇ ਪੱਧਰ 'ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ।

Nagar Kirtanਜਿਸ ਦੇ ਤਹਿਤ ਅੱਜ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਪੁਰਾਤਨ ਰਿਵਾਇਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਪੂਰਨ ਹੋ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਗੁਰੂ ਸਾਹਿਬ ਦੇ ਚਰਨਾਂ 'ਚ ਮੱਥਾ ਟੇਕਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ।

Nagar Kirtanਇਸ ਨਗਰ ਕੀਰਤਨ ਵਿੱਚ ਜਿਥੇ ਸਕੂਲੀ ਬੱਚੇ ਅਤੇ ਗੱਤਕਾ ਪਾਰਟੀਆਂ ਖਿੱਚ ਦਾ ਕੇਂਦਰ ਬਣੀਆਂ, ਉਥੇ ਹੀ ਗੁਰੂ ਸਾਹਿਬ ਜੀ ਦੀਆਂ ਲਾਡਲੀਆਂ ਫੌਜਾਂ ਨੇ ਗੱਤਕੇ ਦੇ ਜ਼ੌਹਰ ਦਿਖਾਏ। ਇਸ ਦੌਰਾਨ ਥਾਂ-ਥਾਂ 'ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਤੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਗਏ।

Nagar Kirtanਜ਼ਿਕਰ ਏ ਖਾਸ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਦੁਨੀਆ ਭਰ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਤੇ ਹਰ ਰੋਜ਼ ਲੱਖਾਂ ਦੀ ਤਦਾਦ 'ਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

-PTC News

Related Post