ਹਰਸਿਮਰਤ ਕੌਰ ਬਾਦਲ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ, ਪੀੜਤਾਂ ਨੂੰ ਖੁਦ ਵੰਡਣਗੇ ਰਾਹਤ ਸਮੱਗਰੀ

By  Jashan A August 23rd 2019 09:41 AM

ਹਰਸਿਮਰਤ ਕੌਰ ਬਾਦਲ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ, ਪੀੜਤਾਂ ਨੂੰ ਖੁਦ ਵੰਡਣਗੇ ਰਾਹਤ ਸਮੱਗਰੀ,ਫਿਲੌਰ: ਸਤਲੁਜ ਦਰਿਆ 'ਚ ਪਾੜ ਪੈਣ ਕਾਰਨ ਜਲੰਧਰ ਦੇ ਸ਼ਾਹਕੋਟ, ਸੁਲਤਾਨਪੁਰ ਲੋਧੀ ਅਤੇ ਲੋਹੀਆਂ 'ਚ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ। ਹੜ੍ਹ ਕਾਰਨ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਲੋਕਾਂ ਦੇ ਘਰਾਂ 'ਚ ਪਾਣੀ ਵੜ੍ਹ ਜਾਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਲੋਕਾਂ ਨੂੰ ਘਰਾਂ ਦੀਆਂ ਛੱਤਾਂ 'ਚ ਰਹਿਣ ਲਈ ਮਜਬੂਰ ਹੋ ਰਹੇ ਹਨ।

sultanpur lodhiਜਿਥੇ ਲੋਕਾਂ ਦੀ ਮਦਦ ਲਈ ਸੁਰੱਖਿਆ ਏਜੰਸੀਆਂ ਅਤੇ NDRF ਦੀਆਂ ਟੀਮਾਂ ਲਗਾਤਾਰ ਸੰਭਵ ਕੋਸ਼ਿਸ਼ਾਂ ਕਰ ਰਹੀਆਂ ਹਨ, ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਹੱਥ ਅੱਗੇ ਵਧਾਇਆ ਹੈ।

ਹੋਰ ਪੜ੍ਹੋ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਇਮਰਾਨ ਖਾਨ ਨੂੰ ਵਿਦੇਸ਼ ਮੰਤਰੀ ਕੁਰੈਸ਼ੀ ਖਿਲਾਫ ਕਾਰਵਾਈ ਕਰਨ ਦੀ ਕੀਤੀ ਮੰਗ

sultanpur lodhiਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਤੇ ਅੱਜ ਖੁਦ ਲੋਕਾਂ ਲਈ ਰਾਹਤ ਸਮੱਗਰੀ ਦੇ 8 ਟਰੱਕ ਫਿਲੌਰ ਅਤੇ ਸੁਲਤਾਨਪੁਰ ਲੋਧੀ ਲੈ ਕੇ ਪਹੁੰਚਣਗੇ।

ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਸਕੱਤਰ ਨਾਲ ਗੱਲਬਾਤ ਕਰਕੇ ਹੋਰ ਮਦਦ ਦੀ ਮੰਗ ਕੀਤੀ ਸੀ। ਉਹਨਾਂ ਕਿਹਾ ਸੀ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਐੱਨ.ਡੀ.ਆਰ.ਐੱਫ ਦੀਆਂ ਹੋਰ ਟੀਮਾਂ ਅਤੇ ਕਿਸ਼ਤੀਆਂ ਭੇਜਣ ਦੀ ਵੀ ਅਪੀਲ ਕੀਤੀ ਸੀ।

sultanpur lodhiਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ, ਜਿਸ ਦੌਰਾਨ ਉਹ ਬੀਤੇ ਦਿਨ ਸੁਲਤਾਨਪੁਰ ਲੋਧੀ 'ਚ ਹੜ੍ਹ ਪੀੜਤ ਲੋਕਾਂ ਨੂੰ ਮਿਲੇ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ।

-PTC News

Related Post