ਸੁਲਤਾਨਪੁਰ ਲੋਧੀ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਗੁ: ਸ੍ਰੀ ਬੇਰ ਸਾਹਿਬ ਵਿਖੇ ਕੀਤਾ ਸ਼ਬਦ ਕੀਰਤਨ (ਤਸਵੀਰਾਂ)

By  Jashan A October 16th 2019 09:53 PM

ਸੁਲਤਾਨਪੁਰ ਲੋਧੀ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਗੁ: ਸ੍ਰੀ ਬੇਰ ਸਾਹਿਬ ਵਿਖੇ ਕੀਤਾ ਸ਼ਬਦ ਕੀਰਤਨ (ਤਸਵੀਰਾਂ),ਸੁਲਤਾਨਪੁਰ ਲੋਧੀ: ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਅਧੀਨ ਚੱਲ ਰਹੀਆਂ ਵੱਖ ਵੱਖ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਕੀਤਾ ਗਿਆ।

Shabad Kirtanਗੁਰਦੁਆਰਾ ਬੇਰ ਸਾਹਿਬ ਦੇ ਭਾਈ ਮਰਦਾਨਾ ਹਾਲ ਵਿਖੇ 16 ਸਤੰਬਰ ਤੋਂ 16 ਅਕਤੂਬਰ ਤੱਕ ਚੱਲੇ, ਇਸ ਸਮਾਗਮ ਦੌਰਾਨ ਅਕਾਲ ਅਕੈਡਮੀਆਂ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਰੋਜ਼ਾਨਾ ਸ਼ਬਦ ਗਾਇਨ ਅਤੇ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

ਹੋਰ ਪੜ੍ਹੋ:ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵੱਡੇ ਪੱਧਰ 'ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ: ਭਾਈ ਲੌਂਗੋਵਾਲ

Shabad Kirtanਸਮਾਗਮ ਦੇ ਆਖਰੀ ਦਿਨ ਸਕੂਲੀ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਉਚੇਚੇ ਤੌਰ ਉਤੇ ਸਮਾਗਮ ਦਾ ਹਿੱਸਾ ਬਣੇ। ਬੀਬੀ ਜਗੀਰ ਕੌਰ ਨੇ ਇਸ ਸਮਾਗਮ ਲਈ ਜਿੱਥੇ ਬੜੂ ਸਾਹਿਬ ਦੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ।

Shabad Kirtanਉਥੇ ਇਸ ਸਮਾਗਮ 'ਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਐੱਸ ਜੀ ਪੀ ਸੀ ਵਲੋਂ ਅਗਲੇ ਦਿਨਾਂ ਚ ਵੀ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵਲੋਂ 550ਵੇਂ ਗੁਰਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ।

-PTC News

Related Post