ਸੁਲਤਾਨਪੁਰ ਲੋਧੀ ਸ਼ਹਿਰ ਨੂੰ "ਵ੍ਹਾਈਟ ਸਿਟੀ" ਬਣਾਉਣ ਦੀ ਸੇਵਾ ਜਾਰੀ, ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਸੰਗਤ ਵੱਲੋਂ ਨਿਭਾਈ ਗਈ ਸੇਵਾ

By  Jashan A October 1st 2019 03:45 PM -- Updated: October 1st 2019 03:51 PM

ਸੁਲਤਾਨਪੁਰ ਲੋਧੀ ਸ਼ਹਿਰ ਨੂੰ "ਵ੍ਹਾਈਟ ਸਿਟੀ" ਬਣਾਉਣ ਦੀ ਸੇਵਾ ਜਾਰੀ, ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਸੰਗਤ ਵੱਲੋਂ ਨਿਭਾਈ ਗਈ ਸੇਵਾ,ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵੀ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਵ੍ਹਾਈਟ ਸਿਟੀ ਬਣਾਉਣ ਦੀ ਸੇਵਾ ਸ਼ੁਰੂ ਕੀਤੀ ਗਈ ਸੀ।ਜਿਸ ਦਾ ਕੰਮ ਲਗਾਤਾਰ ਜਾਰੀ ਹੈ।

Paint Sewaਹਰ ਰੋਜ਼ ਦੂਰ-ਨੇੜੇ ਤੋਂ ਪਹੁੰਚ ਕੇ ਸੰਗਤਾਂ ਸੇਵਾ ਨਿਭਾ ਰਹੀਆਂ ਹਨ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਇਸ ਦੌਰਾਨ ਅੱਜ ਵੀ ਇਸ ਸੇਵਾ 'ਚ ਹਿੱਸਾ ਪਾਉਣ ਲਈ ਸ੍ਰੀ ਅਨੰਦਪੁਰ ਸਾਹਿਬ, ਰੋਪੜ ਅਤੇ ਚਮਕੌਰ ਸਾਹਿਬ ਤੋਂ ਸੰਗਤਾਂ ਪਹੁੰਚੀਆਂ।

Paint Sewaਜਿਨ੍ਹਾਂ ਵੱਲੋਂ ਆਪਣੀ ਬਣਦੀ ਸੇਵਾ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਤਿਆਰੀਆਂ ਜੋਰਾਂ ਸ਼ੋਰਾਂ 'ਤੇ ਚੱਲ ਰਹੀਆਂ ਹਨ।

-PTC News

Related Post