ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ,ਕਿਸੇ ਵੀ ਵੇਲੇ ਹੋ ਸਕਦੀ ਹੈ ਗ੍ਰਿਫ਼ਤਾਰੀ

By  Shanker Badra September 8th 2020 11:55 AM

ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ,ਕਿਸੇ ਵੀ ਵੇਲੇ ਹੋ ਸਕਦੀ ਹੈ ਗ੍ਰਿਫ਼ਤਾਰੀ:ਚੰਡੀਗੜ੍ਹ : ਬਲਵੰਤ ਸਿੰਘ ਮੁਲਤਾਨੀ ਮਾਮਲੇ 'ਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਤੇ ਕੇਸ ਨੂੰ ਸੀ.ਬੀ.ਆਈ. ਨੂੰ ਦਿੱਤੇ ਜਾਣ ਦੀ ਮੰਗ ਖ਼ਾਰਜ ਕਰ ਦਿੱਤੀ ਹੈ।

ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ,ਕਿਸੇ ਵੀ ਵੇਲੇ ਹੋ ਸਕਦੀ ਹੈ ਗ੍ਰਿਫ਼ਤਾਰੀ    

ਇਸ ਦੇ ਨਾਲ ਹੀ ਸਰਕਾਰ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਕਈ ਤੱਥਾਂ ਦੇ ਸੁਰਾਗ ਲਗਾਉਣ ਲਈ ਸੁਮੇਧ ਸੈਣੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰਨ ਦੀ ਲੋੜ ਹੈ ਅਤੇ ਸੈਣੀ ਬਾਰੇ ਕੁਝ ਹੋਰ ਗੰਭੀਰ ਮਾਮਲਿਆਂ ਦੀ ਜਾਣਕਾਰੀ ਵੀ ਸਰਕਾਰ ਨੇ ਹਾਈਕੋਰਟ ਨੂੰ ਦਿੱਤੀ ਸੀ।

ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ,ਕਿਸੇ ਵੀ ਵੇਲੇ ਹੋ ਸਕਦੀ ਹੈ ਗ੍ਰਿਫ਼ਤਾਰੀ    

ਸਰਕਾਰ ਦੀਆਂ ਦਲੀਲਾਂ ਨੂੰ ਮਨਜ਼ੂਰ ਕਰਦਿਆਂ ਹਾਈਕੋਰਟ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਅਤੇ ਕੇਸ ਦੀ ਜਾਂਚ ਸੀ.ਬੀ ਬੀ. ਨੂੰ ਦਿੱਤੇ ਜਾਣ ਦੀ ਮੰਗ ਖ਼ਾਰਜ ਕਰ ਦਿੱਤੀ ਹੈ। ਹੁਣ ਐੱਸ.ਆਈ.ਟੀ. ਕਿਸੇ ਵੀ ਵੇਲੇ ਸੈਣੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।ਪੁਲਿਸ ਉਸ ਦੇ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ ਪਰ 8 ਦਿਨਾਂ ਤੋੰ ਉਸਦਾ ਹਾਲੇ ਕੋਈ ਥਹੁ-ਪਤਾ ਨਹੀਂ ਲੱਗ ਸਕਿਆ।

ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ,ਕਿਸੇ ਵੀ ਵੇਲੇ ਹੋ ਸਕਦੀ ਹੈ ਗ੍ਰਿਫ਼ਤਾਰੀ    

ਦੱਸ ਦੇਈਏ ਕਿ ਸੈਣੀ ਇਸ ਵੇਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਆਪਣੀ ਸੁਰੱਖਿਆ ਛਤਰੀ ਛੱਡ ਕੇ ਫਰਾਰ ਹੈ। ਇਸ ਤੋਂ ਪਹਿਲਾਂ 1 ਸਤੰਬਰ ਨੂੰ ਸੈਣੀ ਨੂੰ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਵੀ ਇਹ ਕਹਿ ਕੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਮੁਲਜ਼ਮ ਸੈਣੀ ਘਿਨੌਣੇ ਅਪਰਾਧਾਂ ਦੇ ਦੋਸ਼ਾਂ 'ਚ ਘਿਰਿਆ ਹੋਇਆ ਹੈ, ਇਸ ਲਈ ਉਹ ਪੇਸ਼ਗੀ ਜ਼ਮਾਨਤ ਵਰਗੀ ਅਸਾਧਰਨ ਰਾਹਤ ਦਾ ਹੱਕਦਾਰ ਨਹੀਂ ਹੈ।

-PTCNews

Related Post