ਹੈਲੀਕਾਪਟਰ ਰਾਹੀਂ ਪਿੰਡ ਭਗਵਾਨਪੁਰਾ ਪਹੁੰਚੀ ਫਤਿਹਵੀਰ ਦੀ ਮ੍ਰਿਤਕ ਦੇਹ ,ਕੁੱਝ ਸਮੇਂ ਬਾਅਦ ਕੀਤਾ ਜਾਵੇਗਾ ਅੰਤਿਮ ਸਸਕਾਰ

By  Shanker Badra June 11th 2019 01:00 PM

ਹੈਲੀਕਾਪਟਰ ਰਾਹੀਂ ਪਿੰਡ ਭਗਵਾਨਪੁਰਾ ਪਹੁੰਚੀ ਫਤਿਹਵੀਰ ਦੀ ਮ੍ਰਿਤਕ ਦੇਹ ,ਕੁੱਝ ਸਮੇਂ ਬਾਅਦ ਕੀਤਾ ਜਾਵੇਗਾ ਅੰਤਿਮ ਸਸਕਾਰ:ਸੁਨਾਮ : ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ 'ਚ 140 ਫੁੱਟ ਡੂੰਘੇ ਬੋਰਵੈੱਲ 'ਚ 5 ਦਿਨਾਂ ਤੋ ਫਸੇ ਦੋ ਸਾਲਾ ਬੱਚੇ ਫ਼ਤਿਹਵੀਰ ਸਿੰਘ ਨੂੰ ਅਖੀਰ 125 ਘੰਟਿਆਂ ਮਗਰੋਂ ਅੱਜ ਸਵੇਰੇ 5:15 ਵਜੇ ਦੇ ਆਸ ਪਾਸ ਬੋਰਵੈੱਲ ਵਿਚੋਂ ਬਾਹਰ ਕੱਢ ਲਿਆ ਹੈ।ਜਿਸ ਬੋਰਵੈੱਲ 'ਚ ਫ਼ਤਹਿ ਡਿੱਗਿਆ ਸੀ ਉਸੇ ਵਿੱਚੋਂ ਕੁੰਡੀ ਆਦਿ ਰਾਹੀ ਖਿੱਚ ਕੇ ਬਾਹਰ ਕੱਢਿਆ ਗਿਆ ਹੈ।ਇਸ ਦੌਰਾਨ ਬੋਰ ਵਿੱਚੋਂ ਕੱਢਣ ਸਾਰ ਹੀ ਬੱਚੇ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. ਲਿਜਾਇਆ ਗਿਆ ,ਜਿਥੇ PGI ਦੇ ਡਾਕਟਰਾਂ ਨੇ ਫਤਿਹਵੀਰ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

Sunam : fatehveer singh Dead body village Bhagwanpura reached By helicopter ਹੈਲੀਕਾਪਟਰ ਰਾਹੀਂ ਪਿੰਡ ਭਗਵਾਨਪੁਰਾ ਪਹੁੰਚੀ ਫਤਿਹਵੀਰ ਦੀ ਮ੍ਰਿਤਕ ਦੇਹ ,ਕੁੱਝ ਸਮੇਂ ਬਾਅਦ ਕੀਤਾ ਜਾਵੇਗਾ ਅੰਤਿਮ ਸਸਕਾਰ

ਮਿਲੀ ਜਾਣਕਾਰੀ ਮੁਤਾਬਕ ਫਤਿਹਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਹੈਲੀਕਾਪਟਰ ਰਾਹੀਂ ਉਸ ਦੇ ਪਿੰਡ ਭਗਵਾਨਪੁਰਾ ਲਿਆਂਦਾ ਗਿਆ ਹੈ ,ਜਿਥੇ ਕੁੱਝ ਸਮੇਂ ਬਾਅਦ ਮ੍ਰਿਤਕ ਫਤਿਹਵੀਰ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਪੀ ਜੀ.ਆਈ. 'ਚ ਫਤਿਹਵੀਰ ਸਿੰਘ ਦਾ ਪੋਸਟਮਾਰਟਮ ਕੀਤਾ ਗਿਆ ਹੈ।ਪੋਸਟਮਾਰਟਮ ਕਰਨ ਉਪਰੰਤ ਫਤਿਹਵੀਰ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਦੇ ਪਿਛਲੇ ਗੇਟ ਰਾਹੀਂ ਬਾਹਰ ਭੇਜ ਦਿੱਤਾ ਗਿਆ।ਜਿਸ ਤੋਂ ਬਾਅਦ ਸੰਗਰੂਰ ਜ਼ਿਲ੍ਹੇ 'ਚ ਪੈਂਦੇ ਉਸ ਦੇ ਪਿੰਡ ਭਗਵਾਨਪੁਰਾ ਲਈ ਰਵਾਨਾ ਕਰ ਦਿੱਤਾ ਗਿਆ।

Sunam : fatehveer singh Dead body village Bhagwanpura reached By helicopter ਹੈਲੀਕਾਪਟਰ ਰਾਹੀਂ ਪਿੰਡ ਭਗਵਾਨਪੁਰਾ ਪਹੁੰਚੀ ਫਤਿਹਵੀਰ ਦੀ ਮ੍ਰਿਤਕ ਦੇਹ ,ਕੁੱਝ ਸਮੇਂ ਬਾਅਦ ਕੀਤਾ ਜਾਵੇਗਾ ਅੰਤਿਮ ਸਸਕਾਰ

ਫਤਿਹਵੀਰ ਦੀ ਮੌਤ ਤੋਂ ਬਾਅਦ ਭੜਕੇ ਲੋਕਾਂ ਵੱਲੋਂ ਵੱਖ -ਵੱਖ ਥਾਵਾਂ 'ਤੇ ਰੋਡ ਬੰਦ ਕਰਕੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।ਇਸ ਦੌਰਾਨ ਲੋਕਾਂ ਨੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਪ੍ਰਸ਼ਾਸ਼ਨ ਦੀ ਅਣਗਹਿਲੀ ਕਾਰਨ ਹੀ ਫਤਿਹਵੀਰ ਦੀ ਮੌਤ ਹੋਈ ਹੈ।ਇਸ ਮੌਕੇ ਲੋਕਾਂ ਨੇ ਸੁਨਾਮ ਦੀਆਂ ਸ਼ੇਰੋ ਕੈਂਚੀਆਂ ਅਤੇ ਸੁਨਾਮ ਦੇ ਆਈ.ਟੀ. ਚੌਕ 'ਚ ਧਰਨਾ ਲਗਾ ਦਿੱਤਾ ਹੈ , ਜਿਸ ਕਾਰਨ ਪਟਿਆਲਾ, ਬਠਿੰਡਾ, ਲਹਿਰਾਗਾਗਾ ਨੂੰ ਜਾਣ ਵਾਲੇ ਰਸਤਿਆਂ 'ਤੇ ਬਣੇ ਮੁੱਖ ਚੌਕ (ਆਈ.ਟੀ. ਚੌਕ) 'ਚ ਜਾਮ ਲੱਗਾ ਹੋਇਆ ਹੈ।ਲੋਕ ਲਗਾਤਾਰ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰ ਆਪਣਾ ਗੁੱਸਾ ਪ੍ਰਗਟਾਅ ਰਹੇ ਹਨ।

Sunam : fatehveer singh Dead body village Bhagwanpura reached By helicopter ਹੈਲੀਕਾਪਟਰ ਰਾਹੀਂ ਪਿੰਡ ਭਗਵਾਨਪੁਰਾ ਪਹੁੰਚੀ ਫਤਿਹਵੀਰ ਦੀ ਮ੍ਰਿਤਕ ਦੇਹ ,ਕੁੱਝ ਸਮੇਂ ਬਾਅਦ ਕੀਤਾ ਜਾਵੇਗਾ ਅੰਤਿਮ ਸਸਕਾਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਫਤਿਹਵੀਰ ਦੀ ਮੌਤ ਤੋਂ ਬਾਅਦ ਭੜਕੇ ਲੋਕਾਂ ਨੇ ਲੌਂਗੋਵਾਲ ਵਿਖੇ ਧਰਨਾ ਲਾ ਕੇ ਸੁਨਾਮ -ਬਰਨਾਲਾ ਰੋਡ ਕੀਤਾ ਬੰਦ

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਦਿਨ ਵੀਰਵਾਰ ਨੂੰ ਸ਼ਾਮ ਚਾਰ ਵਜੇ ਦੋ ਸਾਲਾਂ ਫ਼ਤਿਹਵੀਰ ਖੇਡਦੇ ਸਮੇਂ 150 ਫ਼ੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਸੀ।ਫਤਿਹਵੀਰ ਨੂੰ ਬਚਾਉਣ ਲਈ ਵੀਰਵਾਰ ਤੋਂ ਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਪ੍ਰਸ਼ਾਸਨ ਅਤੇ ਸਰਕਾਰ ਦੀ ਸੁਸਤ ਰਫ਼ਤਾਰ ਕਾਰਨ 5 ਦਿਨ ਦਾ ਸਮਾਂ ਲੱਗ ਗਿਆ ਹੈ।ਇਸ ਦੌਰਾਨ ਰੇਸਕਿਊ ਆਪਰੇਸ਼ਨ 'ਚ ਲੱਗੀ ਐੱਨ.ਡੀ.ਆਰ.ਐੱਫ. ਦੀ ਟੀਮ ਨੂੰ ਸਫ਼ਲਤਾ ਨਾ ਮਿਲਣ ਮੌਕੇ 'ਤੇ ਫ਼ੌਜ ਨੂੰ ਸੱਦਿਆ ਗਿਆ ਸੀ।

-PTCNews

Related Post