ਸੁਨਾਮ-ਪਟਿਆਲਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨ ਹਲਾਕ

By  Jashan A May 13th 2019 03:32 PM

ਸੁਨਾਮ-ਪਟਿਆਲਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨ ਹਲਾਕ,ਸੁਨਾਮ: ਪੰਜਾਬ 'ਚ ਆਏ ਦਿਨ ਤੇਜ਼ ਰਫਤਾਰ ਦੇ ਕਾਰਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਸੜਕ ਹਾਦਸਾ ਸੁਨਾਮ-ਪਟਿਆਲਾ ਮੁੱਖ ਸੜਕ 'ਤੇ ਪਿੰਡ ਫੱਗੂਵਾਲਾ ਨੇੜੇ ਵਾਪਰਿਆ ਹੈ।

acci ਸੁਨਾਮ-ਪਟਿਆਲਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨ ਹਲਾਕ

ਹੋਰ ਪੜ੍ਹੋ:ਮਸ਼ਹੂਰ ਹਰਿਆਣਵੀ ਡਾਂਸਰ ਸਪਨਾ ਚੌਧਰੀ ਦਾ ਡਾਂਸ ਦੇਖਣ ਲਈ ਇਕੱਠੀ ਹੋਈ ਭੀੜ ,ਵਾਪਰਿਆ ਵੱਡਾ ਹਾਦਸਾ

ਜਿਥੇ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

acci ਸੁਨਾਮ-ਪਟਿਆਲਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨ ਹਲਾਕ

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਸੁਨਾਮ ਤੋਂ ਵਾਪਸ ਆ ਰਹੇ ਅਭਿਸ਼ੇਕ (28), ਬਲਬੀਰ ਸਿੰਘ (29) ਤੇ ਯੁੱਧਵੀਰ ਸਿੰਘ (29) ਦੀ ਹੋਂਡਾ ਸਿਟੀ ਕਾਰ ਸੁਨਾਮ ਰੋਡ 'ਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਫੱਗੂਵਾਲਾ ਨੇੜੇ ਅਚਾਨਕ ਬੇਕਾਬੂ ਹੋ ਕੇ ਦੂਜੇ ਪਾਸੇ ਸੜਕ ਕੰਢੇ ਇਕ ਦਰੱਖਤ ਵਿਚ ਵੱਜ ਕੇ ਖਤਾਨਾਂ 'ਚ ਪਲਟ ਗਈ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

ਹੋਰ ਪੜ੍ਹੋ:ਪਟਿਆਲਾ ਸਰਹਿੰਦ ਰੋਡ ‘ਤੇ ਵਾਪਰਿਆ ਭਿਆਨਿਕ ਸੜਕ ਹਾਦਸਾ, 3 ਲੋਕਾਂ ਦੀ ਮੌਤ

acci ਸੁਨਾਮ-ਪਟਿਆਲਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨ ਹਲਾਕ

ਹਾਦਸੇ ਵਾਲੀ ਥਾਂ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸੇ ਵਿਚ ਬੁਰੀ ਤਰ੍ਹਾਂ ਨੁਕਸਾਨੀ ਗਈ ਕਾਰ ਨੂੰ ਤੋੜ ਕੇ ਦੋਵੇਂ ਲਾਸ਼ਾਂ ਤੇ ਜ਼ਖ਼ਮੀ ਵਿਅਕਤੀ ਨੂੰ ਬਾਹਰ ਕੱਢਿਆ ਗਿਆ ਹੈ। ਉਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Related Post