ਹੁਣ ਪੰਜਾਬ ਦੇ ਇਸ ਜ਼ਿਲ੍ਹੇ ‘ਚ ਐਤਵਾਰ ਨੂੰ ਵੀ ਖੁੱਲ੍ਹਣਗੀਆਂ ਦੁਕਾਨਾਂ , ਡੀਸੀ ਵੱਲੋਂ ਨਵੇਂ ਹੁਕਮ ਜਾਰੀ  

By  Shanker Badra June 25th 2021 03:57 PM

ਅੰਮ੍ਰਿਤਸਰ : ਕੋਰੋਨਾ ਕੇਸਾਂ ‘ਚ ਆ ਰਹੀ ਕਮੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨਲੋਕ ਵਿਚ ਵਾਧਾ ਕਰਦੇ ਹੋਏ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤਹਿਤ ਜ਼ਿਲ੍ਹਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ (Deputy Commissioner Amritsar ) ਨੇ ਇਕ ਹੁਕਮ ਜਾਰੀ ਕਰਦੇ ਹੋਏ ਅੰਮ੍ਰਿਤਸਰ ਜ਼ਿਲ੍ਹੇ 'ਚ ਲਗਾਇਆ ਗਿਆ ਐਤਵਾਰ ਦਾ ਕਰਫ਼ਿਊ (Sunday Lockdown ) ਖ਼ਤਮ ਕਰ ਦਿੱਤਾ ਹੈ ਤੇ ਪੂਰਾ ਹਫ਼ਤਾ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ।

ਹੁਣ ਪੰਜਾਬ ਦੇ ਇਸ ਜ਼ਿਲ੍ਹੇ ‘ਚ ਐਤਵਾਰ ਨੂੰ ਵੀ ਖੁੱਲ੍ਹਣਗੀਆਂ ਦੁਕਾਨਾਂ , ਡੀਸੀ ਵੱਲੋਂ ਨਵੇਂ ਹੁਕਮ ਜਾਰੀ

ਪੜ੍ਹੋ ਹੋਰ ਖ਼ਬਰਾਂ : ਦੇਸ਼ ਦੀ ਪਹਿਲੀ ਮਹਿਲਾ ਪੈਰਾ ਸ਼ੂਟਰ ਦਿਲਰਾਜ ਕੌਰ ਸੜਕ ਕਿਨਾਰੇ ਚਿਪਸ ਅਤੇ ਬਿਸਕੁਟ ਵੇਚਣ ਲਈ ਮਜਬੂਰ

Sunday Lockdown : ਜਾਣਕਾਰੀ ਅਨੁਸਾਰ ਇਸ ਐਤਵਾਰ ਤੋਂ ਰਾਤ 8 ਵਜੇ ਤੱਕ ਹਰੇਕ ਤਰ੍ਹਾਂ ਦੀਆਂ ਸਾਰੀਆਂ ਦੁਕਾਨਾਂ (shops ) ਖੋਲ੍ਹੀਆਂ ਜਾ ਸਕਦੀਆਂ ਹਨ ਪਰ ਰਾਤ 8 ਵਜੇ ਦੇ ਬਾਅਦ ਕਰਫ਼ਿਊ ਦੇ ਹੁਕਮ ਦੀ ਪਾਲਣਾ ਸਾਰਿਆਂ ਨੂੰ ਕਰਨੀ ਹੋਵੇਗੀ। ਸਿਹਤ ਵਿਭਾਗ ਵੱਲੋਂ ਕੋਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਘੱਟ ਦੱਸੀ ਜਾ ਰਹੀ ਹੈ, ਜਿਸਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਇਹ ਰਾਹਤ ਦਿੱਤੀ ਹੈ।

ਹੁਣ ਪੰਜਾਬ ਦੇ ਇਸ ਜ਼ਿਲ੍ਹੇ ‘ਚ ਐਤਵਾਰ ਨੂੰ ਵੀ ਖੁੱਲ੍ਹਣਗੀਆਂ ਦੁਕਾਨਾਂ , ਡੀਸੀ ਵੱਲੋਂ ਨਵੇਂ ਹੁਕਮ ਜਾਰੀ

Sunday Lockdown :  ਜ਼ਿਲ੍ਹੇ ਦੇ ਵਪਾਰਕ ਸੰਗਠਨਾਂ ਵੱਲੋਂ ਇਹ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਐਤਵਾਰ ਨੂੰ ਵੀ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ ,ਜਿਸਨੂੰ ਪ੍ਰਸ਼ਾਸਨ ਨੇ ਪੂਰਾ ਕਰ ਦਿੱਤਾ ਹੈ। ਹਾਲਾਂਕਿ ਜਿਸ ਤਰ੍ਹਾਂ ਨਾਲ ਆਮ ਜਨਤਾ ਅਤੇ ਵਪਾਰਕ ਅਦਾਰਿਆਂ 'ਚ ਕੋਰੋਨਾ ਸਬੰਧੀ ਸਰਕਾਰ ਦੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਹੋ ਰਹੀ ਹੈ। ਉਸਨੂੰ ਲੈ ਕੇ ਪ੍ਰਸ਼ਾਸਨ ਦੀ ਕਾਫ਼ੀ ਆਲੋਚਨਾ ਵੀ ਹੋ ਰਹੀ ਹੈ।

ਹੁਣ ਪੰਜਾਬ ਦੇ ਇਸ ਜ਼ਿਲ੍ਹੇ ‘ਚ ਐਤਵਾਰ ਨੂੰ ਵੀ ਖੁੱਲ੍ਹਣਗੀਆਂ ਦੁਕਾਨਾਂ , ਡੀਸੀ ਵੱਲੋਂ ਨਵੇਂ ਹੁਕਮ ਜਾਰੀ

ਪੜ੍ਹੋ ਹੋਰ ਖ਼ਬਰਾਂ : ਸਰਿੰਜ 'ਚ ਨਹੀਂ ਭਰੀ ਕੋਰੋਨਾ ਵੈਕਸੀਨ , ਨੌਜਵਾਨ ਨੂੰ ਲਗਾ ਦਿੱਤੀ ਖਾਲੀ ਸੂਈ  

Sunday Lockdown :  ਦੂਜੇ ਪਾਸੇ ਅੰਮ੍ਰਿਤਸਰ ਦੇ ਡੀ.ਸੀ. ਨੇ ਆਮ ਜਨਤਾ ਤੋਂ ਇਕ ਵਾਰ ਫਿਰ ਅਪੀਲ ਕੀਤੀ ਹੈ ਅਤੇ ਸਰਕਾਰੀ ਹੁਕਮਾਂ ਦਾ ਪਾਲਣ ਕਰਨ ਲਈ ਕਿਹਾ ਹੈ। ਡੀ.ਸੀ. ਨੇ ਕਿਹਾ ਕਿ ਇਹ ਰਾਹਤ ਲੋਕਾਂ ਦੀ ਮੰਗ ਨੂੰ ਵੇਖਦੇ ਹੋਏ ਦਿੱਤੀ ਗਈ ਹੈ ਪਰ ਅਜੇ ਵੀ ਖ਼ਤਰਾ ਟਲਿਆ ਨਹੀਂ ਹੈ। ਲੋਕਾਂ ਨੇ ਸਰਕਾਰ ਦੇ ਨਿਰਦੇਸ਼ਾਂ ਦਾ ਪਾਲਣ ਨਾ ਕੀਤਾ ਤਾਂ ਪ੍ਰਸ਼ਾਸਨ ਦੁਬਾਰਾ ਰੋਕ ਲਗਾਉਣ 'ਤੇ ਮਜਬੂਰ ਹੋ ਜਾਵੇਗਾ।

-PTCNews

Related Post