ਸੁਨੀਲ ਜਾਖੜ ਨੇ ਵਿਧਵਾ ਮਹਿਲਾਵਾਂ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਲਈ PM ਨੂੰ ਲਿਖੀ ਚਿੱਠੀ

By  Pardeep Singh September 25th 2022 01:27 PM

ਚੰਡੀਗੜ੍ਹ: ਭਾਜਪਾ ਆਗੂ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਧਵਾ ਔਰਤਾਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪਾਲਣ ਪੋਸ਼ਣ ਲਈ ਵਾਧੂ ਭੱਤੇ ਦੇ ਰੂਪ ਵਿਚ ਵਿਸੇਸ਼ ਪੈਨਸ਼ਨ ਲਗਾਉਣ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਅਜਿਹੀਆਂ ਮਾਂਵਾਂ ਜੋ  ਇੱਕਲੇ ਤੌਰ ਉੱਤੇ ਆਪਣੇ ਬੱਚਿਆਂ ਨੂੰ ਸੰਭਾਲ ਰਹੀਆਂ ਹਨ ਉਨ੍ਹਾਂ ਦੇ ਬੱਚਿਆਂ ਦੀ ਪੜਾਈ ਲਈ ਵੀ ਵਿਸੇਸ਼ ਵਜ਼ੀਫਾ ਸਕੀਮਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਅਜਿਹੇ ਬੱਚੇ ਵੀ ਮਿਆਰੀ ਅਤੇ ਉਚੇਰੀ ਸਿੱਖਿਆ ਹਾਸਿਲ ਕਰ ਸਕਣ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਦੀ ਇਕ ਕਾਪੀ ਉਨ੍ਹਾਂ ਨੇ ਭਾਜਪਾ ਦੇ ਕੌਮੀ ਪ੍ਰਧਾਨ ਜ਼ੇ ਪੀ ਨੱਢਾ ਨੂੰ ਵੀ ਨਵੀਂ ਦਿੱਲੀ ਵਿਖੇ ਭੇਂਟ ਕਰਦਿਆਂ ਕਿਹਾ ਕਿ ਨਵਰਾਤਰੀ ਦੇ ਪਵਿੱਤਰ ਮੌਕੇ ਮਾਂ ਦੁਰਗਾ ਦੀ ਪੂਜਾ ਕੀਤਾ ਜਾਂਦੀ ਹੈ ਤਾਂ ਅਜਿਹੇ ਮੌਕੇ ਸਰਕਾਰ ਵੱਲੋਂ ਮਾਤਰ ਸ਼ਕਤੀ ਲਈ ਅਜਿਹੀ ਯੋਜਨਾ ਸ਼ੁਰੂ ਕੀਤਾ ਜਾਣਾ ਅਜਿਹੇ ਪਰਿਵਾਰਾਂ ਲਈ ਬਹੁਤ ਹੀ ਸਹਾਈ ਸਿੱਧ ਹੋਵੇਗਾ।

ਇਹ ਵੀ ਪੜ੍ਹੋ;ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਹੋਵੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂਅ, PM ਮੋਦੀ ਨੇ ਕੀਤਾ ਐਲਾਨ

-PTC News

Related Post