ਸੁਨੀਲ ਜਾਖੜ ਨੇ ਕਾਂਗਰਸ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ, ਮੁੱਖ ਮੰਤਰੀ ਚੁਣਨ ਵੇਲੇ ਮੈਨੂੰ 42 ਵਿਧਾਇਕਾਂ ਦਾ ਸੀ ਸਮਰਥਨ

By  Pardeep Singh February 2nd 2022 09:13 AM -- Updated: February 2nd 2022 09:18 AM

ਚੰਡੀਗੜ੍ਹ: ਪੰਜਾਬ ਭਰ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਿੜ ਗਰਮਾਇਆ ਹੋਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਬਿਲਕੁਲ ਕੋਲ ਜਾ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਮੁੱਖ ਚੁਣਨ ਦੀ ਪ੍ਰਕਿਰਿਆ ਉੱਤੇ ਵੱਡੇ ਪ੍ਰਸ਼ਨ ਚਿੰਨ੍ਹ ਲਗਾਏ ਹਨ।

ਸੁਨੀਲ ਜਾਖੜ ਆਪਣੇ ਜੱਦੀ ਘਰ ਅਬੋਹਰ ਵਿਖੇ ਪਹੁੰਚੇ।ਉੱਥੇ ਉਨ੍ਹਾਂ ਨੇ ਵੱਡਾ ਖੁਲਾਸ ਕਰਦੇ ਹੋਏ ਕਿਹਾ ਹੈ ਕਿ ਮੁੱਖ ਮੰਤਰੀ ਦੀ ਚੋਣ ਵਕਤ ਮੇਰੇ ਕੋਲ 42 ਵਿਧਾਇਕਾਂ ਦਾ ਸਮਰਥਨ ਸੀ।ਉਨ੍ਹਾਂ ਨੇ ਇਕ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮਹਿਜ ਦੋ ਵੋਟਾਂ ਦੀ ਪਈਆਂ ਸਨ।

ਸੁਨੀਲ ਜਾਖੜ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮਹਿਜ਼ 6 ਵੋਟਾਂ ਪਈਆਂ ਸਨ। ਉਨ੍ਹਾਂ ਨੇ ਕਿਹਾ ਹੈ ਕਿ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੂੰ ਸਿਰਫ਼ 16 ਵਿਧਾਇਕਾਂ ਦਾ ਸਮਰਥਨ ਮਿਲਿਆ ਸੀ।

ਸੁਨੀਲ ਜਾਖੜ ਨੇ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਮੁੱਖ ਦੀ ਚੋਣ ਪ੍ਰਕਿਰਿਆ ਵਿੱਚ ਸਭ ਤੋਂ ਵੱਧ ਵਿਧਾਇਕ ਮੇਰੇ ਕੋਲ ਸਨ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੁਣਿਆ ਸੀ। ਸੁਨੀਲ ਜਾਖੜ ਦੇ ਵੱਡੇ ਖੁਲਾਸੇ ਕਰਨ ਤੋਂ ਬਾਅਦ ਕਈ ਸਵਾਲ ਖੜ੍ਹੇ ਹੁੰਦੇ ਹਨ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚੁਣਨ ਵਿੱਚ ਕੀ ਮਜ਼ਬੂਰੀ ਸੀ।

ਇਹ ਵੀ ਪੜ੍ਹੋ:ਸੰਯੁਕਤ ਸਮਾਜ ਮੋਰਚਾ ਦੀ ਹੋਈ ਰਜਿਸਟ੍ਰੇਸ਼ਨ

-PTC News

Related Post